ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿਚ ਬੇਲ ਮਿਲਣ ਤੋਂ ਬਾਅਦ ਮੰਗਲਵਾਰ ਦੇਰ ਸ਼ਾਮ ਗੁਰੂ ਨਗਰੀ ਅੰਮਿ੍ਤਸਰ ਪੁੱਜੇ। ਭਾਵੇਂ ਮਜੀਠੀਆ ਨੇ ਤਹਿ ਪੋ੍ਗਰਾਮ ਅਨੁਸਾਰ ਦੁਪਹਿਰ ਤਿੰਨ ਵਜੇ ਗੁਰੂ ਨਗਰੀ ਅੰਮਿ੍ਤਸਰ ਪੁੱਜਣਾ ਸੀ, ਪਰ ਰਸਤੇ ਵਿੱਚ ਭਰਵੇਂ ਸਵਾਗਤ ਕਾਰਨ ਮਜੀਠੀਆ ਤਕਰੀਬਨ ਤਿੰਨ ਘੰਟੇ ਦੇਰੀ ਨਾਲ ਪੁੱਜੇ, ਜਿਥੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸ਼ੋ੍ਮਣੀ ਅਕਾਲੀ ਦਲ ਦੇ ਵਰਕਰਾਂ ਦਾ ਭਰਵਾਂ ਇਕੱਠ ਕਰਜੇ ਸਵਾਗਤ ਕੀਤਾ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ, ਸ੍ਰੀ ਗੁਰੂ ਰਾਮਦਾਸ ਸਾਹਿਬ ਜੀ, ਸ੍ਰੀ ਗੁਰੂ ਗੰ੍ਥ ਸਾਹਿਬ ਜੀ ਤੇ ਬਾਬਾ ਦੀਪ ਸਿੰਘ ਦੀ ਕਿਰਪਾ ਸਦਕਾ ਉਨਾਂ੍ਹ ਨੂੰ ਰਿਹਾਈ ਮਿਲੀ ਹੈ। ਉਨਾਂ੍ਹ ਕਿਹਾ ਕਿ ਗੁਰੂ ਸਾਹਿਬ ਦਾ ਕੋਟਨ ਕੋਟ ਧੰਨਵਾਦ ਹੈ ਅਤੇ ਅੱਜ ਜੋ ਮਾਣ ਸਤਿਕਾਰ ਸ਼ੋ੍ਮਣੀ ਅਕਾਲੀ ਦਲ ਦੇ ਵਰਕਰਾਂ ਨੇ ਉਨਾਂ੍ਹ ਨੂੰ ਦਿੱਤਾ ਹੈ ਉਹ ਵਰਕਰਾਂ ਦਾ ਵੀ ਧੰਨਵਾਦ ਕਰਦੇ ਹਨ। ਬਿਕਰਮ ਮਜੀਠੀਆ ਨੇ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਲੋਕਾਂ ਨੂੰ ਕਿਹਾ ਕਿ ਇਕ ਆਵਾਜ਼ ਹੋਈਏ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ। ਉਨਾਂ੍ਹ ਕਿਹਾ ਕਿ ਭਾਈ ਰਾਜੋਆਣਾ ਜੇਲ੍ਹ ਵਿਚ ਚੰਗੇ ਚਾਲ ਚਲਣ ਨਾਲ ਸਜ਼ਾ ਕੱਟ ਰਹੇ ਹਨ, ਉਨਾਂ੍ਹ ਕਿਹਾ ਕਿ ਭਾਈ ਰਾਜੋਆਣਾ ਦੀ ਰਿਹਾਈ ਜਲਦ ਤੋਂ ਜਲਦ ਹੋਣੀ ਚਾਹੀਦੀ ਹੈ। ਮਜੀਠੀਆ ਨੇ ਕਿਹਾ ਕਿ ਜਿਹੜੇ ਸਿਆਸੀ ਆਗੂਆਂ ਨੇ ਰਣਨੀਤੀ ਘੜ ਕੇ ਉਨਾਂ੍ਹ ਨੂੰ ਜੇਲ੍ਹ ਵਿੱਚ ਭੇਜਿਆ ਅੱਜ ਉਹ ਕਿਤੇ ਵੀ ਦਿਖਾਈ ਨਹੀਂ ਦੇ ਰਹੇ। ਚਰਨਜੀਤ ਸਿੰਘ ਚੰਨੀ ਵਰਗੇ ਮੁੱਖ ਮੰਤਰੀ ਹੁੰਦਿਆਂ ਆਪਣੀਆਂ ਦੋਵਾਂ ਸੀਟਾਂ ਤੋਂ ਹਾਰ ਗਏ ਹਨ। ਨਵਜੋਤ ਸਿੰਘ ਸਿੱਧੂ ਵੱਲ ਇਸ਼ਾਰਾ ਕਰਦਿਆਂ ਉਨਾਂ੍ਹ ਕਿਹਾ ਕਿ ਜਿਹੜਾ ਉਨਾਂ੍ਹ ਨੂੰ ਜੇਲ੍ਹ ਭੇਜਣਾ ਚਾਹੁੰਦਾ ਸੀ, ਅੱਜ ਉਹ ਉਸੇ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਹਨ। ਇਸ ਮੌਕੇ ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਅਵਤਾਰ ਸਿੰਘ ਟਰੱਕਾਂਵਾਲੇ, ਜਸਪਾਲ ਸਿੰਘ ਸ਼ਾਟੂ, ਦਿਲਬਾਗ ਸਿੰਘ ਵਡਾਲੀ ਆਦਿ ਮੌਜੂਦ ਸਨ।