ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਣ ਉਪਰੰਤ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਮਾਨਯੋਗ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨਾਂ ਦੀ ਬਦੌਲਤ ਹੀ ਅੱਜ ਅਸੀਂ ਇਥੇ ਖੜੇ ਹਾਂ ਅਤੇ ਮੈਨੂੰ ਝੰਡਾ ਲਹਿਰਾਉਣ ਦਾ ਮਾਣ ਪ੍ਰਰਾਪਤ ਹੋਇਆ ਹੈ।ਰੋੜੀ ਨੇ ਕਿਹਾ ਕਿ ਅੱਜ ਬੜੀ ਖੁਸ਼ੀ ਦੀ ਗੱਲ ਹੈ ਕਿ ਉਨਾਂ ਨੂੰ ਅੰਮਿ੍ਤਸਰ ਦੇ ਪਵਿੱਤਰ ਧਰਤੀ ਤੇ ਝੰਡਾ ਲਹਿਰਾਉਣ ਦਾ ਸੁਭਾਗ ਪ੍ਰਰਾਪਤ ਹੋਇਆ ਹੈ। ਉਨਾਂ ਕਿਹਾ ਕਿ ਬਹੁਤ ਸਾਰੇ ਸੰਘਰਸ਼ਾਂ ਤੇ ਕੁਰਬਾਨੀਆਂ ਤੋਂ ਬਾਅਦ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਇਹ ਦਿਹਾੜਾ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਭਵਿੱਖ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇ ਆਪਣੀ ਸਮੂਚੀ ਕਾਰਗੁਜਾਰੀ ਉਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਸੰਘਰਸ਼ਾਂ ਕਾਰਣ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।

ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਦੇ ਕਰੀਬ ਯੋਗਦਾਨ ਪੰਜਾਬੀਆਂ ਦਾ ਰਿਹਾ। ਉਨਾਂ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਨ ਰਹੇ ਹਾਂ ਅਤੇ ਮੈਂ ਸਾਰੇ ਆਜਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਲਾਮ ਪੇਸ਼ ਕਰਦਾ ਹਾਂ। ਉਨਾਂ ਕਿਹਾ ਕਿ ਇਸਦੇ ਨਾਲ ਹੀ ਮੈਂ ਆਜਾਦੀ ਪ੍ਰਰਾਪਤੀ ਤੋਂ ਬਾਅਦ ਸਮੇਂ-ਸਮੇਂ 'ਤੇ ਦੇਸ਼ ਨੂੰ ਕੁਝ ਜੰਗਾਂ ਵੀ ਲੜਨੀਆਂ ਪਈਆਂ ਅਤੇ ਸਾਡੀ ਫੌਜ ਨੇ ਜਿਸ ਤਰਾਂ੍ਹ ਦੁਸ਼ਮਣਾਂ ਨੂੰ ਹਾਰ ਦਾ ਮੂੰਹ ਵਿਖਾਇਆ, ਉਸ ਲਈ ਮੈਂ ਫੌਜ ਦੀਆਂ ਤਿੰਨਾਂ ਟੁੱਕੜੀਆਂ ਨੂੰ ਸਜਦਾ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਵਿਚ ਭਰਪੂਰ ਯੋਗਦਾਨ ਪਾਇਆ ਹੈ ਅਤੇ ਇਹ ਸਭ ਕੁਝ ਖੇਤੀਬਾੜੀ ਿਵਿਗਆਨੀਆਂ ਅਤੇ ਤਕਨੀਕੀ ਮਾਹਰਾਂ ਨੇ ਨਵੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਸਿੱਖਿਅਤ ਕਰਨ ਉਨਾਂ੍ਹ ਨੂੰ ਜ਼ਰੂਰੀ ਅਗਵਾਈ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਵਿਚ ਵਾਧਾ ਕੀਤਾ ਹੈ। ਰੋੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਹਿਨੁਮਾਈ ਵਿੱਚ ਵੱਡੇ ਕਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ, ਜਿਨਾਂ ਦੀ ਸਾਰੇ ਪਾਸਿਓ ਬਹੁਤ ਸ਼ਲਾਘਾ ਹੋ ਰਹੀ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਭਿ੍ਸ਼ਟਾਚਾਰ ਵਿਰੁੱਧ ਜੀਰੋ ਟਾਰਲੈਂਸ ਦੀ ਨੀਤੀ ਅਪਣਾ ਰਹੀ ਹੈ ਅਤੇ ਕਿਸੇ ਵੀ ਭਿ੍ਸ਼ਟਾਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਇੱਕ ਵਿਧਾਇਕ ਇੱਕ ਪੈਨਸ਼ਨ ਦੇ ਫੈਸਲੇ ਨਾਲ ਜਿੱਥੇ ਖਜ਼ਾਨੇ ਦਾ ਬੋਝ ਘੱਟ ਹੋਵੇਗਾ ਉੱਥੇ ਹੀ ਲੋਕਾਂ ਦਾ ਪੈਸਾ ਲੋਕ ਭਲਾਈ ਦੇ ਕੰਮਾਂ ਵਿਚ ਖਰਚ ਕੀਤਾ ਜਾ ਸਕੇਗਾ। ਉਨਾਂ ਕਿਹਾ ਕਿ ਭਿ੍ਸ਼ਟਾਚਾਰ ਵਿਰੋਧੀ ਸਾਡੀ ਸਰਕਾਰ ਨੇ ਜੋ ਹੈਲਪਲਾਈਨ ਸ਼ੁਰੂ ਕੀਤੀ ਸੀ, ਉਸਦੇ ਬਹੁਤ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਲੋਕ ਭਲਾਈ ਨੀਤੀਆਂ ਦੀ ਗੱਲ ਕਰਦਿਆਂ ਕਿਹਾ ਕਿ ਇਨਾਂ ਨੀਤੀਆਂ ਨੂੰ ਲਾਗੂ ਕਰਨਾ ਸਾਡੀ ਸਭ ਤੋਂ ਵੱਡੀ ਪਹਿਲਕਦਮੀ ਹੈ। ਉਨਾਂ ਕਿਹਾ ਕਿ ਆਜ਼ਾਦੀ ਦੇ 75ਵੇਂ ਦਿਵਸ ਮੌਕੇ ਅੱਜ ਪਹਿਲੇ ਗੇੜ ਵਿੱਚ ਸੂਬੇ ਭਰ ਵਿਚ 75 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ। ਉਨਾਂ ਅੰਮਿ੍ਤਸਰ ਜਿਲ੍ਹੇ ਬਾਰੇ ਬੋਲਦਿਆਂ ਕਿਹਾ ਕਿ ਅੱਜ ਜਿਲ੍ਹੇ ਵਿੱਚ 8 ਮੁਹੱਲਾ ਕਲੀਨਿਕ ਸ਼ੁਰੂ ਹੋ ਜਾਣਗੇ ਅਤੇ ਜਿਨਾਂ੍ਹ ਵਿੱਚ 75 ਤਰਾਂ੍ਹ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਇਸਦੇ ਨਾਲ ਹੀ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿੱਚ 122 ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਕੰਮ ਦੇ ਘੰਟੇ ਵੀ ਵਧਾ ਦਿੱਤੇ ਗਏ ਹਨ ਅਤੇ ਹੁਣ ਇਹ ਕੇਂਦਰ ਸਨੀਵਾਰ ਅਤੇ ਐਤਵਾਰ ਨੂੰ ਵੀ ਸੇਵਾਵਾਂ ਪ੍ਰਦਾਨ ਕਰਦੇ ਹਨ। ਰੋੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਲੋਕਾਂ ਨੇ ਸਾਡੇ ਵਿਚ ਬਹੁਤ ਵੱਡਾ ਵਿਸ਼ਵਾਸ ਪ੍ਰਗਟਾਇਆ ਹੈ ਅਤੇ ਮੈਂ ਤੁਹਾਨੂੰ ਸਭ ਨੂੰ ਯਕੀਨ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਤੁਹਾਡਾ ਭਰੋਸਾ ਟੁੱਟਣ ਨਹੀਂ ਦੇਵੇਗੀ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਜਾਦੀ ਦਿਹਾੜੇ ਮੌਕੇ ਸਮੂਹ ਪੰਜਾਬੀਆਂ ਨੂੰ ਵਧਾਈ ਵੀ ਦਿੱਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸ਼ਟ ਤੋਂ ਸਾਲਾਮੀ ਲਈ, ਇਸ ਮੌਕੇ ਜੈ ਕਿਸ਼ਨ ਸਿੰਘ ਰੋੜੀ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਭਾਰੀ ਮੀਂਹ ਹੋਣ ਦੇ ਬਾਵਜੂਦ ਵੀ ਸਕੂਲੀ ਬੱਚਿਆਂ ਵਲੋਂ ਬਹੁਤ ਹੀ ਵਧੀਆ ਢੰਗ ਨਾਲ ਸੱਭਿਆਚਾਰਕ ਪੋ੍ਗਰਾਮ ਪੇਸ਼ ਕੀਤਾ ਗਿਆ ਅਤੇ ਪੁਲਿਸ ਦੇ ਜਵਾਨਾਂ ਵਲੋਂ ਪ੍ਰਭਾਵਸ਼ਾਲੀ ਮਾਰਚ ਪਾਸ਼ਟ ਪੇਸ਼ ਕੀਤਾ ਗਿਆ। ਇਸ ਮਾਰਚ ਪਾਸਟ ਵਿਚ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਸਕੂਲੀ ਬੱਚਿਆਂ ਦੇ ਬੈਂਡ ਅਤੇ ਐਨਸੀਸੀ ਦੇ ਬੱਚੇ ਵੀ ਸ਼ਾਮਲ ਸਨ।

ਸਮਾਗਮ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਅੰਮਿ੍ਤਸਰ ਹਰਪ੍ਰਰੀਤ ਸਿੰਘ ਸੂਦਨ ਨੇ ਮੁੱਖ ਮਹਿਮਾਨ ਜੈ ਕਿਸ਼ਨ ਸਿੰਘ ਰੋੜੀ ਅਤੇ ਉਨਾਂ ਦੀ ਧਰਮਪਤਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਅਤੇ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਅਤੇ ਦਿਵਿਆਂਗਾਂ ਨੂੰ ਟ੍ਰਾਈਸਾਈਲ ਦੀ ਵੀ ਵੰਡ ਕੀਤੀ।