ਸਟਾਫ ਰਿਪੋਰਟਰ, ਅੰਮਿ੍ਤਸਰ : ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਨੇ ਕੈਬਨਿਟ ਖੇਤੀਬਾੜੀ ਪੰਚਾਇਤਾਂ ਐੱਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਅੰਮਿ੍ਤਸਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਵਿਚ ਅੱਜ ਇਥੇ ਜ਼ਿਲ੍ਹਾ ਬਲਾਕ ਦੇ ਸਰਕਲ ਦੇ ਪਿੰਡਾਂ ਦਾ ਦੌਰਾ ਕਰਕੇ ਗੱਲ ਕਰਦਿਆਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਤਕਨੀਕ ਨਾਲ ਕਰਨ ਦੀ ਅਪੀਲ ਕੀਤੀ ਹੈ। ਉਨਾਂ੍ਹ ਦੱਸਿਆ ਕਿ ਇਸ ਵਿਧੀ ਰਾਹੀਂ ਝੋਨੇ ਦੀ ਫਸਲ ਬੀਜਣ ਨਾਲ 15-20 ਫ਼ੀਸਦੀ ਪਾਣੀ ਦੀ ਬਚਤ, ਜ਼ਮੀਨਦੋਜ਼ ਪਾਣੀ ਦਾ 10-12 ਫ਼ੀਸਦੀ ਜ਼ਿਆਦਾ ਰੀਚਾਰਜ, ਮਜ਼ਦੂਰੀ ਦੀ ਬਚਤ, ਫਸਲ 'ਤੇ ਬਿਮਾਰੀਆਂ ਦਾ ਘੱਟ ਹਮਲਾ, ਝੋਨੇ ਦੀ ਪਰਾਲੀ ਦਾ ਪ੍ਰਬੰਧ ਸੌਖਾ ਅਤੇ ਖੇਤ ਜਲਦੀ ਵਿਹਲਾ ਹੋਣ ਕਰਕੇ, ਕਣਕ ਲਈ ਖੇਤ ਸੌਖਾ ਤਿਆਰ ਹੋਣ ਵਰਗੇ ਕਈ ਫਾਇਦੇ ਹਨ।ਇਸ ਮੌਕੇ ਵਿਸ਼ੇਸ਼ ਤੌਰ ਤੇ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ, ਸੰਦੀਪ ਸਿੰਘ ਸਬ ਇੰਸਪੈਕਟਰ ਆਦਿ ਅਧਿਕਾਰੀ ਕਰਮਚਾਰੀ ਤੇ ਕਿਸਾਨ ਹਾਜ਼ਰ ਸਨ। ਉਦਮੀ ਕਿਸਾਨਾਂ ਵੱਲੋਂ ਪਿਛਲੇ ਸਾਲ ਝੋਨੇ ਦੀ ਸਿੱਧੀ ਬਿਜਾਈ ਕਰਕੇ ਜਿਥੇ ਪਾਣੀ ਦੀ ਬੱਚਤ ਕੀਤੀ ਗਈ, ਉਥੇ ਵਾਧੂ ਖ਼ਰਚਾ ਵੀ ਘਟਾਇਆ ਗਿਆ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨਾਂ੍ਹ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਕਿਸਾਨ ਆਪਣੀ ਜ਼ਮੀਨ ਦੀ ਵਿਉਂਤਬੰਦੀ ਜਰੂਰ ਕਰਨ, ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿਚ ਹੀ ਕੀਤੀ ਜਾਵੇ ਅਤੇ ਹਲਕੀਆਂ ਜ਼ਮੀਨਾਂ ਵਿਚ ਇਹ ਬਿਜਾਈ ਨਾ ਕੀਤੀ ਜਾਵੇ। ਉਨ੍ਹਾਂ ਵੱਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਰਕਬੇ ਦਾ ਘੱਟ ਤੋਂ ਘੱਟ ਇੱਕ ਤਿਹਾਈ ਹਿੱਸਾ ਝੋਨੇ ਦੀ ਸਿੱਧੀ ਬਿਜਾਈ ਹੇਠ ਜ਼ਰੂਰ ਲਿਆਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨਾਂ੍ਹ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਿਛੜਕਾਅ ਤਕਨੀਕਾਂ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ ਜਿਵੇਂ ਕਿ ਨਦੀਨ ਨਾਸ਼ਕਾਂ ਦਾ ਿਛੜਕਾਅ ਹਮੇਸ਼ਾਂ ਹੀ ਸ਼ਾਮ ਦੇ ਸਮੇਂ ਕਰਨਾ ਚਾਹੀਦਾ ਹੈ। ਉਨਾਂ੍ਹ ਕਿਹਾ ਕਿ ਝੋਨੇ ਦੀ ਸਿੱਧੀ ਬਜਾਈ ਤਰ ਵੱਤਰ ਖੇਤ ਵਿਚ ਹੀ ਕੀਤੀ ਜਾਵੇ। ਉਨਾਂ੍ਹ ਕਿਹਾ ਕਿ ਕਾਫ਼ੀ ਸਾਰੇ ਉਦਮੀ ਕਿਸਾਨਾਂ ਵੱਲੋਂ ਪਿਛਲੇ ਸਾਲ ਝੋਨੇ ਦੀ ਸਿੱਧੀ ਬਿਜਾਈ ਕਰਕੇ ਜਿਥੇ ਪਾਣੀ ਦੀ ਬੱਚਤ ਕੀਤੀ ਗਈ, ਉਥੇ ਵਾਧੂ ਖ਼ਰਚਾ ਵੀ ਘਟਾਇਆ ਗਿਆ। ਉਨਾਂ੍ਹ ਕਿਹਾ ਕਿ ਕੱਦੂ ਵਾਲੇ ਝੋਨੇ ਦੇ ਖੇਤਾਂ ਵਾਂਗ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਝਾੜ ਲਗਭਗ ਬਰਾਬਰ ਹੀ ਆਉਂਦਾ ਹੈ। ਉਨ੍ਹਾਂ ਕਿਹਾ ਬਹੁਤ ਸਾਰੇ ਕਿਸਾਨ ਇਸ ਵਿਚ ਰੁਚੀ ਦਿਖਾ ਰਹੇ ਹਨ ਅਤੇ ਜੋ ਕਿਸਾਨ ਇਸ ਵਿਧੀ ਨਾਲ ਪਹਿਲੀ ਵਾਰ ਬਿਜਾਈ ਕਰ ਰਹੇ ਹਨ, ਉਨਾਂ੍ਹ ਲਈ ਇਸ ਤਕਨੀਕ ਦੇ ਤਕਨੀਕੀ ਨੁਕਤਿਆਂ ਨੂੰ ਸਮਝਣਾ ਬਹੁਤ ਜਰੂਰੀ ਹੈ। ਵਧੇਰੀ ਜਾਣਕਾਰੀ ਲਈ ਕਿਸਾਨ ਆਪਣੇ ਬਲਾਕ ਦੇ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਨਾਲ ਰਾਬਤਾ ਕਰ ਸਕਦੇ ਹਨ।