- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਮੋਹਕਮਪੁਰਾ ਅਧੀਨ ਪੈਂਦੇ ਕੌਜ਼ੀ ਹੋਟਲ ਦੇ ਕਮਰੇ ਵਿੱਚ ਸ਼ਨੀਵਾਰ ਨੂੰ ਨੌਜਵਾਨ ਨੇ ਕਥਿਤ ਤੌਰ ’ਤੇ ਪ੍ਰੇਮਿਕਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਵਾਰਦਾਤ ਮਗਰੋਂ ਮੁਲਜ਼ਮ ਫ਼ਰਾਰ ਹੋ ਗਿਆ। ਪੁਲਿਸ ਨੇ ਲੜਕੀ ਦੇ ਪਿਤਾ ਸੁਖਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਨੀਲੋਖੇੜੀ ਵਾਸੀ ਰਿਤਿਕ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਥਾਣਾ ਮੋਹਕਮਪੁਰਾ ਅਧੀਨ ਪੈਂਦੇ ਕੌਜ਼ੀ ਹੋਟਲ ਦੇ ਕਮਰੇ ਵਿੱਚ ਸ਼ਨੀਵਾਰ ਨੂੰ ਨੌਜਵਾਨ ਨੇ ਕਥਿਤ ਤੌਰ ’ਤੇ ਪ੍ਰੇਮਿਕਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਵਾਰਦਾਤ ਮਗਰੋਂ ਮੁਲਜ਼ਮ ਫ਼ਰਾਰ ਹੋ ਗਿਆ। ਪੁਲਿਸ ਨੇ ਲੜਕੀ ਦੇ ਪਿਤਾ ਸੁਖਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਨੀਲੋਖੇੜੀ ਵਾਸੀ ਰਿਤਿਕ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਇੰਸਪੈਕਟਰ ਹਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਬਟਾਲਾ ਰੋਡ ਦੇ ਨਿਊ ਪਵਨ ਨਗਰ ਵਾਸੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 2025 ਵਿੱਚ ਧੀ ਵੰਸ਼ਿਕਾ ਉਰਫ਼ ਤਰੁਣਪ੍ਰੀਤ ਕੌਰ ਨੂੰ ਪੜ੍ਹਾਈ ਲਈ ਸਟੱਡੀ ਵੀਜ਼ੇ ’ਤੇ ਰੂਸ ਭੇਜਿਆ ਸੀ। ਉੱਥੇ ਉਸ ਦੀ ਮੁਲਾਕਾਤ ਰਿਤਿਕ ਨਾਲ ਹੋਈ ਅਤੇ ਦੋਵੇਂ ਇੱਕ-ਦੂਜੇ ਨੂੰ ਪਸੰਦ ਕਰਨ ਲੱਗੇ। ਪਿਤਾ ਮੁਤਾਬਕ ਰਿਤਿਕ ਵਿਆਹ ਕਰਨਾ ਚਾਹੁੰਦਾ ਸੀ, ਪਰ ਉਨ੍ਹਾਂ ਦੀ ਧੀ ਇਸ ਲਈ ਤਿਆਰ ਨਹੀਂ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਵਿਵਾਦ ਰਹਿਣ ਲੱਗਾ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਰਿਤਿਕ ਨੇ ਗੁੱਸੇ ਵਿੱਚ ਧੀ ਦਾ ਪਾਸਪੋਰਟ ਪਾੜ ਦਿੱਤਾ ਸੀ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸਨ। ਪਰਿਵਾਰ ਨੇ ਕਿਸੇ ਤਰ੍ਹਾਂ ਉਸ ਦਾ ਵਾਈਟ ਪਾਸਪੋਰਟ ਬਣਵਾਇਆ ਅਤੇ ਉਸ ਨੂੰ ਵਾਪਸ ਭਾਰਤ ਬੁਲਾ ਲਿਆ। ਇੱਥੇ ਪੜ੍ਹਾਈ ਜਾਰੀ ਰੱਖਣ ਦੇ ਬਾਵਜੂਦ ਮੁਲਜ਼ਮ ਉਸ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਦਾ ਅਤੇ ਵਿਆਹ ਲਈ ਦਬਾਅ ਪਾਉਂਦਾ ਰਿਹਾ।
ਪਿਤਾ ਮੁਤਾਬਕ ਸ਼ਨੀਵਾਰ ਸਵੇਰੇ ਵੰਸ਼ਿਕਾ ਪੜ੍ਹਾਈ ਲਈ ਘਰੋਂ ਐਕਟਿਵਾ ’ਤੇ ਗਈ ਸੀ। ਬਾਅਦ ਵਿੱਚ ਉਸ ਦਾ ਫੋਨ ਬੰਦ ਹੋ ਗਿਆ। ਸ਼ਾਮ ਨੂੰ ਪਰਿਵਾਰ ਨੂੰ ਹੋਟਲ ਵਿੱਚ ਉਸ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।