ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਭਰਾ ਬਲਦੇਵ ਸਿੰਘ ਨੇ ਦੱਸਿਆ ਕਿ ਮੰਗਲ ਰਾਮ ਦੇ ਬੱਚੇ ਨਰਿੰਦਰ ਸਿੰਘ ਪੁੱਤਰ ਲਵਲੀ ਦੇ ਘਰ ਦੇ ਬਾਹਰ ਪਟਾਕੇ ਚਲਾ ਰਹੇ ਸਨ। ਲਵਲੀ ਨੇ ਉਸ ਨੂੰ ਪਟਾਕੇ ਚਲਾਉਣ ਲਈ ਰੋਕਿਆ ਅਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਕੋਟਲਾ ਡੂਮ ਵਿਚ ਦੀਵਾਲੀ ਦੀ ਰਾਤ ਨੂੰ ਪਟਾਕੇ ਚਲਾਉਂਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਆਪਣੇ ਬਚਾਅ ਲਈ ਆਏ ਇਕ ਨੌਜਵਾਨ ਦਾ ਸਰਪੰਚ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸਰਪੰਚ ਦੀ ਚੋਣ ਨੂੰ ਲੈ ਕੇ ਸਰਪੰਚ ਅਤੇ ਮ੍ਰਿਤਕ ਦਰਮਿਆਨ ਰੰਜਿਸ਼ ਵੀ ਚੱਲ ਰਹੀ ਸੀ। ਚਰਚਾ ਹੈ ਕਿ ਇਸੇ ਰੰਜਿਸ਼ ਦੇ ਚੱਲਦਿਆ ਸਰਪੰਚ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੋ ਸਕਦਾ ਹੈ।
ਫਿਲਹਾਲ ਪੁਲਿਸ ਨੇ ਕਰੀਬ 12 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਦੋ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦਕਿ ਸਰਪੰਚ ਅਜੇ ਫਰਾਰ ਹੈ ਅਤੇ ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਕਸ਼ਮੀਰ ਸਿੰਘ ਵਾਸੀ ਪਿੰਡ ਕੋਟਲਾ ਡੂਮ ਵਜੋਂ ਹੋਈ ਹੈ, ਜਦਕਿ ਸਰਪੰਚ ਦੀ ਪਛਾਣ ਨਿਸ਼ਾਨ ਸਿੰਘ ਵਜੋਂ ਹੋਈ ਹੈ। ਸਰਪੰਚ 'ਤੇ ਇਲਜ਼ਾਮ ਹੈ ਕਿ ਸਰਪੰਚ ਬਣਨ ਤੋਂ ਬਾਅਦ ਪਹਿਲਾਂ ਵੀ ਇਸੇ ਪਰਿਵਾਰ 'ਤੇ ਹਮਲਾ ਕੀਤਾ ਸੀ ਅਤੇ ਹੁਣ ਫਿਰ ਸਰਪੰਚ ਬਣਨ ਤੋਂ ਬਾਅਦ ਉਸ ਨੇ ਉਸੇ ਪਰਿਵਾਰ 'ਤੇ ਹਮਲਾ ਕੀਤਾ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਭਰਾ ਬਲਦੇਵ ਸਿੰਘ ਨੇ ਦੱਸਿਆ ਕਿ ਮੰਗਲ ਰਾਮ ਦੇ ਬੱਚੇ ਨਰਿੰਦਰ ਸਿੰਘ ਪੁੱਤਰ ਲਵਲੀ ਦੇ ਘਰ ਦੇ ਬਾਹਰ ਪਟਾਕੇ ਚਲਾ ਰਹੇ ਸਨ। ਲਵਲੀ ਨੇ ਉਸ ਨੂੰ ਪਟਾਕੇ ਚਲਾਉਣ ਲਈ ਰੋਕਿਆ ਅਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇਨ੍ਹਾਂ ਲੋਕਾਂ ਨੇ ਬੱਚਿਆਂ ਨੂੰ ਘਰ ਅੰਦਰ ਲਿਜਾ ਕੇ ਕੁੱਟਮਾਰ ਕੀਤੀ।
ਇਸੇ ਦੌਰਾਨ ਉਸ ਦਾ ਭਰਾ ਕਸ਼ਮੀਰ ਸਿੰਘ ਅਤੇ ਪਿੰਡ ਦੇ ਲੋਕਾਂ ਨੇ ਆ ਕੇ ਦਖਲਅੰਦਾਜ਼ੀ ਕਰ ਕੇ ਲੜਾਈ ਖਤਮ ਕਰਵਾਉਂਣ ਦੀ ਕੋਸ਼ਿਸ਼ ਕੀਤੀ। ਉਸ ਸਮੇਂ ਲੜਾਈ ਖਤਮ ਹੋ ਗਈ ਸੀ, ਪਰ ਉਸ ਸਮੇਂ ਕਿਸੇ ਨੇ ਸਰਪੰਚ ਨਿਸ਼ਾਨ ਸਿੰਘ ਨੂੰ ਫੋਨ ਕਰਕੇ ਸਾਰੀ ਘਟਨਾ ਬਾਰੇ ਦੱਸਿਆ। ਸਰਪੰਚ ਦੀ ਚੋਣ ਨੂੰ ਲੈ ਕੇ ਦੋਵਾਂ ਵਿਚਾਲੇ ਪਹਿਲਾਂ ਤੋਂ ਹੀ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਸਰਪੰਚ ਉਸੇ ਸਮੇਂ ਆਪਣੇ ਸਾਥੀਆਂ ਨਾਲ ਲੈਸ ਹੋ ਕੇ ਉਥੇ ਪਹੁੰਚ ਗਿਆ।
ਪਰ ਪਰਿਵਾਰਕ ਮੈਂਬਰ ਘਰ ਦਾ ਦਰਵਾਜ਼ਾ ਬੰਦ ਕਰਕੇ ਆਪਣੀ ਛੱਤ 'ਤੇ ਚੜ੍ਹ ਗਏ। ਉਨ੍ਹਾਂ ਨੇ ਛੱਤ ਤੋਂ ਹੀ ਹਮਲਾਵਰਾਂ ਨੂੰ ਭਜਾਉਣ ਲਈ ਇੱਟਾਂ ਅਤੇ ਪੱਥਰ ਵੀ ਸੁੱਟੇ। ਉਸ ਸਮੇਂ ਉਹ ਲੋਕ ਉਥੋਂ ਭੱਜ ਗਏ। ਇਸ ਤੋਂ ਬਾਅਦ ਜਦੋਂ ਸਰਪੰਚ ਨੂੰ ਪਤਾ ਲੱਗਾ ਕਿ ਗੁਰਮੇਜ ਸਿੰਘ ਉਸ ਦੀ ਛੱਤ ’ਤੇ ਹੈ ਤਾਂ ਉਹ ਆਪਣੇ ਸਾਥੀਆਂ ਸਮੇਤ ਉਸੇ ਪਿੰਡ ਦੇ ਹੀ ਸਾਹਿਬ ਸਿੰਘ ਦੇ ਘਰ ਦੀ ਛੱਤ ’ਤੇ ਚੜ੍ਹ ਗਿਆ। ਹਰ ਕੋਈ ਹਥਿਆਰਾਂ ਨਾਲ ਲੈਸ ਸੀ।
ਜਿਵੇਂ ਹੀ ਉਹ ਛੱਤ 'ਤੇ ਚੜ੍ਹਿਆ, ਉਸ ਨੇ ਸਿੱਧੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਸ ਦੇ ਭਰਾ ਕਸ਼ਮੀਰ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨੇ ਸਾਰੇ ਲੋਕਾਂ ਨੂੰ ਹੇਠਾਂ ਭੇਜ ਦਿੱਤਾ ਹੈ। ਪਰ ਇਸ ਦੇ ਬਾਵਜੂਦ ਸਰਪੰਚ ਨੇ ਉਸ 'ਤੇ ਸਿੱਧੀ ਗੋਲੀ ਚਲਾ ਦਿੱਤੀ। ਗੋਲੀ ਸਿੱਧੀ ਉਸ ਦੇ ਸਿਰ 'ਚ ਲੱਗੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ 'ਚ ਤਿੰਨ ਹੋਰ ਲੋਕ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਜਾਸਾਂਸੀ ਦੇ ਇੰਚਾਰਜ ਹਰਚੰਦ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਥਾਣਾ ਇੰਚਾਰਜ ਹਰਚੰਦ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।