- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਦੀ ਜੇਲ੍ਹ ਵਿਚ ਐੱਨਐੱਸਏ ਅਧੀਨ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਦਾਲਤ ਦੇ ਹੁਕਮਾਂ ’ਤੇ ਆਪਣੀ ਮਾਤਾ ਸਵਰਗੀ ਚਰਨ ਕੌਰ ਦੇ ਅੰਤਿਮ ਦਰਸ਼ਨਾਂ ਲਈ ਆਪਣੇ ਘਰ ਜੱਲੂਪੁਰ ਖੈੜਾ ਪਹੁੰਚੇ, ਪਰ ਉਹ ਮਾਤਾ ਦੇ ਦਰਸ਼ਨ ਨਹੀਂ ਕਰ ਸਕੇ ਕਿਉਂਕਿ ਪਰਿਵਾਰ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਉਡੀਕ ਵਿਚ ਮਾਤਾ ਦੀ ਦੇਹ ਨੂੰ ਹਸਪਤਾਲ ਵਿੱਚ ਜਮਾਂ ਕਰਵਾਇਆ ਹੋਇਆ ਸੀ।

ਗੌਰਵ ਜੋਸ਼ੀ, ਪੰਜਾਬੀ ਜਾਗਰਣ, ਰਈਆ : ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਦੀ ਜੇਲ੍ਹ ਵਿਚ ਐੱਨਐੱਸਏ ਅਧੀਨ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਦਾਲਤ ਦੇ ਹੁਕਮਾਂ ’ਤੇ ਆਪਣੀ ਮਾਤਾ ਸਵਰਗੀ ਚਰਨ ਕੌਰ ਦੇ ਅੰਤਿਮ ਦਰਸ਼ਨਾਂ ਲਈ ਆਪਣੇ ਘਰ ਜੱਲੂਪੁਰ ਖੈੜਾ ਪਹੁੰਚੇ, ਪਰ ਉਹ ਮਾਤਾ ਦੇ ਦਰਸ਼ਨ ਨਹੀਂ ਕਰ ਸਕੇ ਕਿਉਂਕਿ ਪਰਿਵਾਰ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਉਡੀਕ ਵਿਚ ਮਾਤਾ ਦੀ ਦੇਹ ਨੂੰ ਹਸਪਤਾਲ ਵਿੱਚ ਜਮਾਂ ਕਰਵਾਇਆ ਹੋਇਆ ਸੀ।
ਅੰਮ੍ਰਿਤਸਰ ਪੁਲਿਸ ਦਿਹਾਤੀ ਦੇ ਡੀਐਸਪੀ ਹੈਡਕੁਆਟਰ ਬਲਰਾਜ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਉਨ੍ਹਾਂ ਨੂੰ
ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚੋਂ ਲੈ ਕੇ ਆਈ। ਹਰਜੀਤ ਸਿੰਘ ਦੇ ਘਰ ਪਹੁੰਚਣ ਤੇ ਘਰ ਦਾ ਮਾਹੌਲ ਬਹੁਤ ਭਾਵੁਕ ਹੋ ਗਿਆ। ਇਸ ਮੌਕੇ ਹਰਜੀਤ ਸਿੰਘ ਪੱਤਰਕਾਰਾਂ ਨਾਲ ਕੋਈ ਗੱਲਬਾਤ ਨਹੀਂ ਕਰ ਸਕੇ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਗੱਲਬਾਤ ਦੌਰਾਨ ਅੱਜ ਦੇ ਇਸ ਵਾਕਿਆ ਲਈ ਪ੍ਰਸ਼ਾਸ਼ਨ ਦੇ ਰੋਲ ਦੀ ਸ਼ਲਾਘਾ ਕੀਤੀ ਤੇ ਕਿਹਾ ਅਦਾਲਤ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਮਾਤਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਲਈ ਪੈਰੋਲ ਮਿਲ ਚੁੱਕੀ ਹੈ, ਬਸ ਹੁਣ ਉਸ ਦੀ ਉਡੀਕ ਹੈ।
ਉਨ੍ਹਾਂ ਦੇ ਆਉਣ ਤੇ ਮਾਤਾ ਦੀਆਂ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ। ਬਾਅਦ ਵਿਚ ਪੁਲਿਸ ਹਰਜੀਤ ਸਿੰਘ ਨੂੰ ਲੈ ਅੰਮ੍ਰਿਤਸਰ ਲਈ ਰਵਾਨਾ ਹੋ ਗਈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਸੁਖਚੈਨ ਸਿੰਘ, ਪ੍ਰਗਟ ਸਿੰਘ ਸੰਧੂ ਦੋਵੇਂ ਅੰਮ੍ਰਿਤਪਾਲ ਸਿੰਘ ਦੇ ਚਾਚਾ, ਸਰਬਜੀਤ ਸਿੰਘ ਖਾਨਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਪ੍ਰਗਟ ਸਿੰਘ ਦਫਤਰ ਸਕੱਤਰ, ਬੀਬੀ ਮੰਨਜੀਤ ਕੌਰ, ਬੀਬੀ ਹਰਪ੍ਰੀਤ ਕੌਰ ਫਿਲੌਰ, ਬੀਬੀ ਪਰਮਜੀਤ ਕੌਰ ਰਈਆ, ਬੀਬੀ ਗੁਰਮੀਤ ਕੌਰ ਰਈਆ, ਸੁਖਵਿੰਦਰ ਸਿੰਘ ਅਗਵਾਨ, ਐਡਵੋਕੇਟ ਹਰਪਾਲ ਸਿੰਘ ਖਾਰਾ, ਐਡਵੋਕੇਟ ਇਮਾਨ ਸਿੰਘ ਖਾਰਾ, ਰਸ਼ਪਾਲ ਸੋਸਣ, ਇਕਬਾਲ ਸਿੰਘ ਸੰਧੂ, ਪ੍ਰਿਥੀਪਾਲ ਸਿੰਘ ਬਟਾਲਾ, ਗੁਰਦੇਵ ਸਿੰਘ ਸੰਧੂ, ਦਲਜੀਤ ਸਿੰਘ ਜਵੰਦਾ, ਮਨਵਿੰਦਰ ਸਿੰਘ ਦਕੋਹਾ, ਸੁਖਵਿੰਦਰ ਸਿੰਘ ਝਨੇੜੀ, ਬਾਬਾ ਬਿਬੇਕ ਸਿੰਘ, ਗੁਰਪ੍ਰੀਤ ਸਿੰਘ ਕੰਮੋਕੇ, ਪਵਨਦੀਪ ਸਿੰਘ ਏਕਲ ਗੱਡਾ, ਜੁਗਰਾਜ ਸਿੰਘ ਧੂਲਕਾ, ਦਲਬੀਰ ਸਿੰਘ ਖੋਜਕੀਪੁਰ, ਮਨਜਿੰਦਰ ਸਿੰਘ ਰਾਮਪੁਰ, ਜਗਦੀਪ ਸਿੰਘ ਨਾਗੋਕੇ, ਪ੍ਰਭਜੀਤ ਸਿੰਘ ਦੋਲੋਨੰਗਲ, ਹਰਮਨ ਸਿੰਘ ਬਾਬਾ ਬਕਾਲਾ, ਸਤਨਾਮ ਸਿੰਘ ਗਿੱਲ ਅਤੇ ਸੁਖਜੀਤ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।