- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਆਧੁਨਿਕ ਪਿਸਤੌਲਾਂ, ਅੱਠ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਆਧੁਨਿਕ ਪਿਸਤੌਲਾਂ, ਅੱਠ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਲਾਬਜੀਤ ਸਿੰਘ ਉਰਫ਼ ਪ੍ਰਿੰਸ, ਹਰਪ੍ਰੀਤ ਸਿੰਘ ਉਰਫ਼ ਪ੍ਰੀਤ, ਗੁਰਪ੍ਰੀਤ ਸਿੰਘ ਉਰਫ਼ ਗੋਪੀ, ਕੁਲਜੀਤ ਸਿੰਘ, ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ, ਅਮਨ ਰਾਣਾ ਉਰਫ਼ ਚੀਨੀ, ਸ਼ਰਨਜੀਤ ਸਿੰਘ ਉਰਫ਼ ਸੰਨੀ ਅਤੇ ਅਜੈ ਸਿੰਘ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਚਾਰ .30 ਬੋਰ ਚੀਨੀ ਪਿਸਤੌਲ, ਚਾਰ .30 ਬੋਰ ਪੀਐਕਸ-5 ਸਟੌਰਮ ਪਿਸਤੌਲ, ਇੱਕ .30 ਬੋਰ ਜ਼ਿਗਾਨਾ ਪਿਸਤੌਲ ਅਤੇ ਦੋ 9 ਐੱਮਐੱਮ ਪਿਸਤੌਲ ਸ਼ਾਮਲ ਹਨ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ੀ ਕਾਰਕੁਨਾਂ ਦੇ ਸੰਪਰਕ ਵਿੱਚ ਸਨ ਅਤੇ ਇਹ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ। ਉਨ੍ਹਾਂ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਅਤੇ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਸੋਸ਼ਲ ਮੀਡੀਆ ਰਾਹੀਂ ਬਣੇ ਸੰਪਰਕ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀਆਂ ਕਾਰਵਾਈਆਂ ਦੌਰਾਨ ਪਹਿਲਾਂ ਦੋ ਮੁਲਜ਼ਮਾਂ ਨੂੰ ਦੋ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਅਤੇ ਕੁੱਲ 11 ਪਿਸਤੌਲ ਬਰਾਮਦ ਕੀਤੇ ਗਏ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗੁਰਪ੍ਰੀਤ ਉਰਫ਼ ਗੋਪੀ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਇੱਕ ਵਿਦੇਸ਼ੀ ਗੈਂਗਸਟਰ ਦੇ ਸੰਪਰਕ ਵਿੱਚ ਸੀ, ਜੋ ਅਟਾਰੀ ਸੈਕਟਰ ਵਿੱਚ ਡਰੋਨ ਰਾਹੀਂ ਹਥਿਆਰਾਂ ਦੀਆਂ ਖੇਪਾਂ ਭੇਜਦਾ ਸੀ। ਪੁਲਿਸ ਮੁਤਾਬਕ ਹਰਪ੍ਰੀਤ ਉਰਫ਼ ਪ੍ਰੀਤ, ਗੁਰਪ੍ਰੀਤ ਉਰਫ਼ ਗੋਪੀ, ਸ਼ਰਨਜੀਤ ਉਰਫ਼ ਸੰਨੀ ਅਤੇ ਅਜੈ ਸਿੰਘ ਪਹਿਲਾਂ ਵੀ ਕਤਲ, ਕਤਲ ਦੀ ਕੋਸ਼ਿਸ਼, ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਚੋਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਰਹਿ ਚੁੱਕੇ ਹਨ। ਇਸ ਸਬੰਧੀ ਤਿੰਨ ਵੱਖ-ਵੱਖ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਮੁੱਖ ਬਰਾਮਦਗੀ
11 ਆਧੁਨਿਕ ਪਿਸਤੌਲ
8 ਕਾਰਤੂਸ
ਇੱਕ ਮੋਟਰਸਾਈਕਲ
ਅੱਠ ਮੁਲਜ਼ਮ ਗ੍ਰਿਫ਼ਤਾਰ
ਇੱਕ 9 ਐੱਮਐੱਮ ਗਲੌਕ ਪਿਸਤੌਲ
ਇੱਕ ਹੋਰ 9 ਐੱਮਐੱਮ ਪਿਸਤੌਲ
ਅੱਠ ਕਾਰਤੂਸ
ਇੱਕ ਮੋਟਰਸਾਈਕਲ ਜ਼ਬਤ