Amritsar News: ਬਲਵਿੰਦਰ ਸਿੰਘ ਕਾਹਲਵਾਂ SGPC ਦੇ ਸਕੱਤਰ ਨਿਯੁਕਤ, ਪ੍ਰਤਾਪ ਸਿੰਘ ਦੀ ਮੁਅੱਤਲੀ ਤੋਂ ਬਾਅਦ ਸੌਂਪੀਆਂ ਸੇਵਾਵਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਪਿਛਲੇ ਦਿਨੀਂ ਮੁਅੱਤਲ ਕਰਨ ਤੋਂ ਬਾਅਦ ਮੰਗਲਵਾਰ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਸ਼੍ਰੋਮਣੀ ਕਮੇਟੀ ਦੇ ਬਤੌਰ ਸਕੱਤਰ ਦੀਆਂ ਸੇਵਾਵਾਂ ਵੀ ਸੌਂਪ ਦਿੱਤੀਆਂ ਹਨ।
Publish Date: Tue, 17 Mar 2026 09:03 PM (IST)
Updated Date: Tue, 17 Mar 2026 09:06 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਪਿਛਲੇ ਦਿਨੀਂ ਮੁਅੱਤਲ ਕਰਨ ਤੋਂ ਬਾਅਦ ਮੰਗਲਵਾਰ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਸ਼੍ਰੋਮਣੀ ਕਮੇਟੀ ਦੇ ਬਤੌਰ ਸਕੱਤਰ ਦੀਆਂ ਸੇਵਾਵਾਂ ਵੀ ਸੌਂਪ ਦਿੱਤੀਆਂ ਹਨ।
ਬਲਵਿੰਦਰ ਸਿੰਘ ਕਾਹਲਵਾਂ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਗੈਰ ਹਾਜਰੀ ਵਿਚ ਸਕੱਤਰ ਦੇ ਕੰਮ ਨੂੰ ਦੇਖਦੇ ਸਨ। ਦਸਣਯੋਗ ਹੈ ਕਿ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਐਮਏ ਸਿੱਖ ਸਟੱਡੀ ਤੋਂ ਪਹਿਲਾਂ ਤਿੰਨ ਸਾਲ ਗੁਰੂ ਕਾਸ਼ੀ ਤਲਵੰਡੀ ਸਾਬੋ ਤੋਂ ਗੁਰਮਤਿ ਪ੍ਰਚਾਰਕ ਦੀ ਡਿਗਰੀ ਹਾਸਲ ਕੀਤੀ ਹੈ। ਕਾਹਲਵਾਂ ਨੇ ਧਰਮ ਪ੍ਰਚਾਰ ਕਮੇਟੀ ਵਿਚ ਵੱਖ-ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾਉਣ ਦੇ ਨਾਲ ਗੁਰਦੁਆਰਾ ਸਾਹਿਬਾਨ ਵਿਚ ਬਤੌਰ ਮੈਨੇਜਰ ਵੀ ਸੇਵਾਵਾਂ ਨਿਭਾਈਆਂ ਹਨ।
2022 ਵਿਚ ਕਾਹਲਵਾਂ ਨੂੰ ਵਧੀਕ ਸਕੱਤਰ ਹੁੰਦਿਆਂ ਧਰਮ ਪ੍ਰਚਾਰ ਕਮੇਟੀ ਦਾ ਅਜਾਦਆਨਾ ਸਕੱਤਰ ਅਤੇ 2024 ਵਿਚ ਸਕੱਤਰ ਨਿਯੁਕਤ ਕੀਤਾ ਸੀ। ਹੁਣ ਕਾਹਲਵਾਂ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦੇ ਨਾਲ ਸ਼੍ਰੋਮਣੀ ਕਮੇਟੀ ਦਾ ਸਕੱਤਰ ਨਿਯੁਕਤ ਕਰਕੇ ਦੋਹਰੀਆਂ ਸੇਵਾਵਾਂ ਸੌਂਪੀਆਂ ਹਨ। ਬਲਵਿੰਦਰ ਸਿੰਘ ਕਾਹਲਵਾਂ ਨੇ ਗੁਰੂ ਸਾਹਿਬ ਦਾ ਇਹ ਜ਼ਿੰਮੇਵਾਰੀ ਮਿਲਣ ‘ਤੇ ਸ਼ੁਕਰਾਨਾ ਕਰਦਿਆ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਮੂਚੀ ਅੰਤ੍ਰਿੰਗ ਕਮੇਟੀ ਦਾ ਧੰਨਵਾਦ ਕੀਤਾ।