- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੋਰਡ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਦੇ ਚੇਅਰਮੈਨ ਡਾ. ਵਿਜੇਸਤਬੀਰ ਸਿੰਘ (ਆਈਏਐਸ) ਵੱਲੋਂ ਪੱਤਰ ਜਾਰੀ ਕਰਦਿਆਂ ਭਾਈ ਸਰਬਜੀਤ ਸਿੰਘ ਨਿਰਮਲੇ ਨੂੰ ਤਖ਼ਤ ਸੱਚਖੰਡ ਸ਼੍ਰੀ ਹਜੂਰ ਅਬਿਚਲਨਗਰ ਸਾਹਿਬ ਦਾ ਕਾਰਜਕਾਰੀ ਹੈੱਡ ਗ੍ਰੰਥੀ ਨਿਯੁਕਤ ਕੀਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬੋਰਡ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਦੇ ਚੇਅਰਮੈਨ ਡਾ. ਵਿਜੇਸਤਬੀਰ ਸਿੰਘ (ਆਈਏਐਸ) ਵੱਲੋਂ ਪੱਤਰ ਜਾਰੀ ਕਰਦਿਆਂ ਭਾਈ ਸਰਬਜੀਤ ਸਿੰਘ ਨਿਰਮਲੇ ਨੂੰ ਤਖ਼ਤ ਸੱਚਖੰਡ ਸ਼੍ਰੀ ਹਜੂਰ ਅਬਿਚਲਨਗਰ ਸਾਹਿਬ ਦਾ ਕਾਰਜਕਾਰੀ ਹੈੱਡ ਗ੍ਰੰਥੀ ਨਿਯੁਕਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਭਾਈ ਸਰਬਜੀਤ ਸਿੰਘ ਨਿਰਮਲੇ ਉਚ ਕੋਟੀ ਦੇ ਵਿਦਵਾਨ ਹਨ ਅਤੇ ਪਿਛਲੇ 18 ਸਾਲ ਤੋਂ ਤਖ਼ਤ ਸਾਹਿਬ ਵਿਖੇ ਕਥਾਵਾਚਕ ਦੀ ਨਿਰੰਤਰ ਸੇਵਾਵਾਂ ਨਿਭਾਅ ਰਹੇ ਹਨ। ਜਦਕਿ ਪਹਿਲੇ ਹੈੱਡ ਗ੍ਰੰਥੀ ਭਾਈ ਕਸ਼ਮੀਰ ਸਿੰਘ ਜਿਨ੍ਹਾਂ ਨੇ ਵੱਡੀਆਂ ਸੇਵਾਵਾਂ ਤਖ਼ਤ ਸਾਹਿਬ ਵਿਖੇ ਨਿਭਾਈਆਂ, ਉਹ ਪਿਛਲੇ ਦਿਨੀਂ ਸੇਵਾਮੁਕਤ ਹੋ ਗਏ ਹਨ। ਬੀਤੇ ਦਿਨੀਂ ਭਾਈ ਸਰਬਜੀਤ ਸਿੰਘ ਨਿਰਮਲੇ ਨੇ ਬਤੌਰ ਹੈੱਡ ਗ੍ਰੰਥੀ ਆਪਣਾ ਚਾਰਜ ਸੰਭਾਲ ਲਿਆ ਹੈ।
ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਨੇ ਉਨ੍ਹਾਂ ਨੂੰ ਡਿਊਟੀ ’ਤੇ ਹਾਜ਼ਰ ਹੋਣ ਮੌਕੇ ਤਖ਼ਤ ਸਾਹਿਬ ਤਰਫੋਂ ਸਿਰੋਪਾਓ ਪ੍ਰਸ਼ਾਦ ਨਾਲ ਸਨਮਾਨਿਤ ਕੀਤਾ। ਇਸੇ ਤਰ੍ਹਾਂ ਗੁਰਦੁਆਰਾ ਲੰਗਰ ਸਾਹਿਬ ਡੇਰਾ ਸੰਤ ਬਾਬਾ ਨਿਧਾਨ ਸਿੰਘ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਵਾਲੇ, ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ, ਰਵਿੰਦਰ ਸਿੰਘ ਸੁਪਰੀਡੈਂਟ ਸਟਾਫ ਅਤੇ ਸੰਗਤਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ।