- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਂਚ ਦੌਰਾਨ ਇੱਕ ਡੇਅਰੀ ਤੋਂ ਲਗਭਗ 70 ਕਿਲੋਗ੍ਰਾਮ ਪਨੀਰ ਜ਼ਬਤ ਕੀਤਾ ਗਿਆ। ਦੁਕਾਨਦਾਰ/ਫੂਡ ਬਿਜ਼ਨਸ ਆਪਰੇਟਰ ਵੱਲੋਂ ਪ੍ਰਦਾਨ ਕੀਤੀ ਜਾਣਕਾਰੀ ਅਨੁਸਾਰ, ਇਹ ਪਨੀਰ ਬਟਾਲਾ ਸ਼ਹਿਰ ਸਥਿਤ ਇੱਕ ਡੇਅਰੀ ਤੋਂ ਸਪਲਾਈ ਕੀਤਾ ਗਿਆ ਸੀ।

ਰਿਪੋਰਟਰ, ਅੰਮ੍ਰਿਤਸਰ : ਪੰਜਾਬ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (CFDA) ਦੀ ਕਮਿਸ਼ਨਰ, ਆਈ.ਏ.ਐੱਸ. ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਸਿਵਲ ਸਰਜਨ, ਅੰਮ੍ਰਿਤਸਰ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਟੀਮ ਵੱਲੋਂ ਮਜੀਠਾ ਖੇਤਰ ਵਿੱਚ ਸਥਿਤ ਦੋ ਦੁੱਧ ਡੇਅਰੀਆਂ ਦੀ ਜਾਂਚ ਕੀਤੀ ਗਈ।
ਜਾਂਚ ਟੀਮ ਵਿੱਚ ਡਿਜ਼ਿਗਨੇਟਿਡ ਅਫਸਰ-ਕਮ-ਜ਼ਿਲ੍ਹਾ ਸਿਹਤ ਅਫਸਰ , ਅੰਮ੍ਰਿਤਸਰ, ਡਾ. ਮਨਜੀਤ ਸਿੰਘ ਅਤੇ ਫੂਡ ਸੇਫਟੀ ਅਫਸਰ, ਅੰਮ੍ਰਿਤਸਰ, ਸਤਨਾਮ ਸਿੰਘ ਸ਼ਾਮਲ ਸਨ।
ਜਾਂਚ ਦੌਰਾਨ ਇੱਕ ਡੇਅਰੀ ਤੋਂ ਲਗਭਗ 70 ਕਿਲੋਗ੍ਰਾਮ ਪਨੀਰ ਜ਼ਬਤ ਕੀਤਾ ਗਿਆ। ਦੁਕਾਨਦਾਰ/ਫੂਡ ਬਿਜ਼ਨਸ ਆਪਰੇਟਰ ਵੱਲੋਂ ਪ੍ਰਦਾਨ ਕੀਤੀ ਜਾਣਕਾਰੀ ਅਨੁਸਾਰ, ਇਹ ਪਨੀਰ ਬਟਾਲਾ ਸ਼ਹਿਰ ਸਥਿਤ ਇੱਕ ਡੇਅਰੀ ਤੋਂ ਸਪਲਾਈ ਕੀਤਾ ਗਿਆ ਸੀ।
ਫੂਡ ਸੇਫਟੀ ਟੀਮ ਵੱਲੋਂ ਦੋਵਾਂ ਡੇਅਰੀਆਂ ਤੋਂ ਪਨੀਰ ਦੇ ਦੋ ਇਨਫੋਰਸਮੈਂਟ ਸੈਂਪਲ ਵੀ ਇਕੱਠੇ ਕੀਤੇ ਗਏ। ਇਹ ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਵਿਖੇ ਭੇਜੇ ਜਾਣਗੇ।
ਸਟੇਟ ਫੂਡ ਲੈਬਾਰਟਰੀ, ਖਰੜ ਤੋਂ ਜਾਂਚ ਰਿਪੋਰਟ ਪ੍ਰਾਪਤ ਹੋਣ ਉਪਰੰਤ, ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਦੀਆਂ ਸੰਬੰਧਿਤ ਧਾਰਾਵਾਂ ਅਧੀਨ ਪਨੀਰ ਦੇ ਨਿਰਮਾਤਾ ਵਿਰੁੱਧ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।