Amritsar News : ਕਾਂਗਰਸੀ ਆਗੂ ਨਵਦੀਪ ਸਿੰਘ ਸੋਨਾ ਮਜੀਠਾ ਨੂੰ ਗਹਿਰਾ ਸਦਮਾ, ਪਿਤਾ ਮਾਸਟਰ ਬਲਬੀਰ ਸਿੰਘ ਦਾ ਦੇਹਾਂਤ
ਹਲਕਾ ਮਜੀਠਾ ਦੇ ਸੀਨੀਅਰ ਕਾਂਗਰਸੀ ਆਗੂ ਕੌਂਸਲਰ ਤੇ ਮਜੀਠਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਵਦੀਪ ਸਿੰਘ ਸੋਨਾ ਤੇ ਨਵਜੋਤ ਸਿੰਘ ਨਵ ਮੈਡੀਕਲ ਸਟੋਰ ਵਾਲਿਆਂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਸੇਵਾਮੁਕਤ ਅਧਿਆਪਕ ਬਲਬੀਰ ਸਿੰਘ ਅਚਾਨਕ ਅਕਾਲ ਚਲਾਣਾ ਕਰ ਗਏ ਜਿਸ ਨਾਲ ਪਰਿਵਾਰ ਨੂੰ ਬੇਵਕਤੀ ਮੌਤ 'ਤੇ ਵੱਡਾ ਘਾਟਾ ਪਿਆ ਹੈ।
Publish Date: Sat, 10 Jan 2026 07:22 PM (IST)
Updated Date: Sat, 10 Jan 2026 07:25 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਹਲਕਾ ਮਜੀਠਾ ਦੇ ਸੀਨੀਅਰ ਕਾਂਗਰਸੀ ਆਗੂ ਕੌਂਸਲਰ ਤੇ ਮਜੀਠਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਵਦੀਪ ਸਿੰਘ ਸੋਨਾ ਤੇ ਨਵਜੋਤ ਸਿੰਘ ਨਵ ਮੈਡੀਕਲ ਸਟੋਰ ਵਾਲਿਆਂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਸੇਵਾਮੁਕਤ ਅਧਿਆਪਕ ਬਲਬੀਰ ਸਿੰਘ ਅਚਾਨਕ ਅਕਾਲ ਚਲਾਣਾ ਕਰ ਗਏ ਜਿਸ ਨਾਲ ਪਰਿਵਾਰ ਨੂੰ ਬੇਵਕਤੀ ਮੌਤ 'ਤੇ ਵੱਡਾ ਘਾਟਾ ਪਿਆ ਹੈ।
ਪਰਿਵਾਰ ਦੇ ਅਤਿ ਕਰੀਬੀ ਤੇ ਹਲਕਾ ਇੰਚਾਰਜ ਕਾਂਗਰਸ ਪਾਰਟੀ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਸਵ ਬਲਬੀਰ ਸਿੰਘ ਦੀ ਮੌਤ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਿੱਠ ਬੋਲੜੇ ਤੇ ਨਿੱਘੇ ਸੁਭਾਅ ਦੇ ਮਾਲਕ ਸ੍ਰ ਬਲਬੀਰ ਸਿੰਘ ਦੇ ਤੁਰ ਜਾਣ ਨਾਲ ਬਹੁਤ ਵੱਡਾ ਘਾਟਾ ਪਿਆ ਹੈ।
ਸੱਚਰ ਨੇ ਕਿਹਾ ਕਿ ਉਹਨਾਂ ਦੀ ਮ੍ਰਿਤਕ ਦੇਹ ਦਾ ਸੰਸਕਾਰ ਅੱਜ ਐਤਵਾਰ ਮਿਤੀ 11 ਜਨਵਰੀ 12 ਵਜੇ ਮਜੀਠਾ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਸ ਮੌਕੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਮੈਂਬਰ ਪਾਰਲੀਮੈਂਟ ਸ੍ਰ ਗੁਰਜੀਤ ਸਿੰਘ ਔਜਲਾ, ਸਾਬਕਾ ਵਿਧਾਇਕ ਸ੍ਰ ਸਵਿੰਦਰ ਸਿੰਘ ਕੱਥੂਨੰਗਲ, ਸਾਬਕਾ ਮੰਤਰੀ ਤੇ ਵਿਧਾਇਕ ਸ੍ਰ ਸੁਖਬਿੰਦਰ ਸਿੰਘ ਸਰਕਾਰੀਆ, ਜਿਲਾ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਮਜੀਠਾ, ਅਕਾਸ਼ਦੀਪ ਸਿੰਘ ਮਜੀਠਾ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਬਲਾਕ ਕਾਂਗਰਸ ਪ੍ਰਧਾਨ ਨਵਤੇਜਪਾਲ ਸਿੰਘ ਸੋਹੀਆ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ , ਸਾਬਕਾ ਪ੍ਰਧਾਨ ਨਗਰ ਕੌਂਸਲ ਤਰਨ ਕੁਮਾਰ ਅਬਰੋਲ, ਸੀਨੀਅਰ ਮੀਤ ਪ੍ਰਧਾਨ ਪ੍ਰਿੰਸ ਨਈਅਰ, ਸਾਬਕਾ ਚੇਅਰਮੈਨ ਦੁਰਗਾ ਦਾਸ ਮਜੀਠਾ, ਮਨੋਹਰ ਲਾਲ ਗਾਲੋਵਾਲੀ, ਬਲਵਿੰਦਰ ਸਿੰਘ ਰੋੜੀ, ਹਰਮਨ ਸਿੰਘ ਮਜੀਠਾ, ਪੱਪੀ ਭੱਲਾ, ਦਲਜੀਤ ਸਿੰਘ ਸ਼ਾਹ, ਹਰਦਿਆਲ ਸਿੰਘ ਭੰਗਵਾਂ, ਸੁਲੱਖਣ ਸਿੰਘ ਕੱਥੂਨੰਗਲ, ਡਾ ਸੁਖਵਿੰਦਰ ਸਿੰਘ ਰੰਧਾਵਾ ਆਦਿ ਦੇ ਨਾਂਅ ਜ਼ਿਕਰਯੋਗ ਹਨ।