Amritsar News: ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, ਅਸਾਲਟ ਰਾਈਫਲ, ਦੋ ਹੈਂਡ ਗ੍ਰਨੇਡ ਤੇ 13 ਪਿਸਤੌਲਾਂ ਸਣੇ ਪੰਜ ਮੁਲਜ਼ਮ ਗ੍ਰਿਫ਼ਤਾਰ
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਟੀਮ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Publish Date: Thu, 15 Oct 2026 06:16 PM (IST)
Updated Date: Thu, 15 Oct 2026 06:19 PM (IST)
ਸਟਾਫ ਰਿਪੋਰਟਰ, ਅੰਮ੍ਰਿਤਸਰ : ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਟੀਮ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇੱਕ ਅਸਾਲਟ ਰਾਈਫਲ (.30 ਬੋਰ), ਦੋ ਹੈਂਡ ਗ੍ਰਨੇਡ, 13 ਪਿਸਤੌਲ ਅਤੇ 25 ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ ਗਲੋਕ ਪਿਸਤੌਲ ਸ਼ਾਮਲ ਹਨ।
ਪੰਜਾਬ ਪੁਲਿਸ ਦੇ ਅਨੁਸਾਰ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਗਿਰੋਹ ਦੇ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।