Amritsar News : ਡਿਪਟੀ ਕਮਿਸ਼ਨਰ ਨੇ ਮਜੀਠਾ 'ਚ ਮੁੱਖ ਮੰਤਰੀ ਦੀ ਹੋਣ ਵਾਲੀ ਰੈਲੀ ਵਾਲੀ ਜਗ੍ਹਾ ਦਾ ਲਿਆ ਜਾਇਜ਼ਾ
18 ਜਨਵਰੀ ਨੂੰ ਮਜੀਠਾ ਦਾਣਾ ਮੰਡੀ ਵਿੱਚ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਵਿਸ਼ਾਲ ਰੈਲੀ ਹੋਣ ਜਾ ਰਹੀ ਹੈ ਅਤੇ ਇਸ ਰੈਲੀ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ ।
Publish Date: Sun, 11 Jan 2026 09:10 PM (IST)
Updated Date: Sun, 11 Jan 2026 09:14 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : 18 ਜਨਵਰੀ ਨੂੰ ਮਜੀਠਾ ਦਾਣਾ ਮੰਡੀ ਵਿੱਚ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਵਿਸ਼ਾਲ ਰੈਲੀ ਹੋਣ ਜਾ ਰਹੀ ਹੈ ਅਤੇ ਇਸ ਰੈਲੀ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਰੈਲੀ ਵਾਲੀ ਜਗ੍ਹਾ 'ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਦੇਰ ਸ਼ਾਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰ ਜੀਤ ਸਿੰਘ ਜੀ ਉਚੇਚੇ ਤੌਰ 'ਤੇ ਪਹੁੰਚੇ।
ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਰਹੇ ਜਿਨ੍ਹਾਂ ਨੇ ਰੈਲੀ ਦੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਅਤੇ ਹਦਾਇਤ ਕੀਤੀ ਕਿ ਰੈਲੀ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਗੱਲਬਾਤ ਕਰਦਿਆਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਇਸ ਰੈਲੀ ਵਿੱਚ ਹਲਕਾ ਮਜੀਠਾ ਤੋਂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਸ਼ਾਮਲ ਹੋਣਗੇ ਜਿਨ੍ਹਾਂ ਵਾਸਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਵਰਕਰਾਂ ਨੂੰ ਰੈਲੀ ਵਾਲੀ ਜਗ੍ਹਾ 'ਤੇ ਲਿਆਉਣ ਲਈ ਅਤੇ ਰੈਲੀ ਨੂੰ ਕਾਮਯਾਬ ਕਰਨ ਲਈ ਡਿਊਟੀਆਂ ਲਗਾ ਦਿੱਤੀਆਂ ਹਨ। ਉਹਨਾਂ ਕਿਹਾ ਕਿ ਇਹ ਰੈਲੀ ਹਲਕਾ ਮਜੀਠਾ ਵਿਚ ਸਿਆਸੀ ਸਮੀਕਰਨ ਬਦਲ ਕੇ ਰੱਖ ਦੇਵੇਗੀ ।