Amritsar News : ਗੁਆਂਢੀਆਂ ਤੋਂ ਪਰੇਸ਼ਾਨ ਔਰਤ ਨੇ ਜ਼ਹਿਰੀਲਾ ਪਦਾਰਥ ਖਾ ਕੇ ਕੀਤੀ ਖੁਦਕੁਸ਼ੀ
ਰਾਜਾਸਾਂਸੀ ਥਾਣੇ ਅਧੀਨ ਪੈਂਦੇ ਪਿੰਡ ਮੁਗਲਾਨੀ ਕੋਟ ਦੇ ਵਸਨੀਕ ਗੁਰਮੀਤ ਸਿੰਘ ਦੀ ਪਤਨੀ ਗੁਰਜੀਤ ਕੌਰ (35) ਨੇ ਸ਼ੁੱਕਰਵਾਰ ਸਵੇਰੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਨੇ ਦੋਸ਼ ਲਗਾਇਆ ਕਿ ਗੁਆਂਢੀ ਦਿਲਬਾਗ ਸਿੰਘ ਉਰਫ ਬੰਟੀ ਉਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਤੰਗ-ਪ੍ਰੇਸ਼ਾਨ ਕਰ ਰਿਹਾ ਸੀ।
Publish Date: Sat, 21 Feb 2026 08:31 PM (IST)
Updated Date: Sat, 21 Feb 2026 08:35 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਰਾਜਾਸਾਂਸੀ ਥਾਣੇ ਅਧੀਨ ਪੈਂਦੇ ਪਿੰਡ ਮੁਗਲਾਨੀ ਕੋਟ ਦੇ ਵਸਨੀਕ ਗੁਰਮੀਤ ਸਿੰਘ ਦੀ ਪਤਨੀ ਗੁਰਜੀਤ ਕੌਰ (35) ਨੇ ਸ਼ੁੱਕਰਵਾਰ ਸਵੇਰੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਨੇ ਦੋਸ਼ ਲਗਾਇਆ ਕਿ ਗੁਆਂਢੀ ਦਿਲਬਾਗ ਸਿੰਘ ਉਰਫ ਬੰਟੀ ਉਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਤੰਗ-ਪ੍ਰੇਸ਼ਾਨ ਕਰ ਰਿਹਾ ਸੀ।
ਜਾਂਚ ਤੋਂ ਬਾਅਦ ਪੁਲਿਸ ਨੇ ਗੁਰਮੀਤ ਸਿੰਘ ਦੀ ਸ਼ਿਕਾਇਤ ’ਤੇ ਉਸ ਦੀ ਪਤਨੀ ਗੁਰਜੀਤ ਕੌਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਦਿਲਬਾਗ ਸਿੰਘ ਉਰਫ਼ ਬੰਟੀ, ਉਸ ਦੀ ਪਤਨੀ ਮਨਪ੍ਰੀਤ ਕੌਰ, ਧੀ ਜੈਸਮੀਨ ਕੌਰ, ਰਿਸ਼ਤੇਦਾਰ ਪੰਜਾਬ ਸਿੰਘ, ਉਸ ਦੀ ਪਤਨੀ ਸੰਦੀਪ ਕੌਰ ਅਤੇ ਗੁਰਪਾਲ ਸਿੰਘ ਵਿਰੁੱਧ ਗੁਰਜੀਤ ਕੌਰ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ।
ਏਐੱਸਆਈ ਮਹਿਤਾਬ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਲਿਆ ਗਿਆ ਹੈ ਅਤੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਕਾਰ ਪੇਂਟਰ ਦਾ ਕੰਮ ਕਰਦਾ ਹੈ ਅਤੇ ਉਸ ਦੇ ਦੋ ਬੱਚੇ ਹਨ। ਦਿਲਬਾਗ ਸਿੰਘ ਗੁਆਂਢੀ ਆਪਣੇ ਪਰਿਵਾਰ ਨਾਲ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਨਾਲ ਝਗੜਾ ਰਹਿੰਦਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ, ਮੁਜ਼ਲਮ ਦੇ ਇਕ ਰਿਸ਼ਤੇਦਾਰ ਦੀ ਧੀ ਇਕ ਮੁੰਡੇ ਨਾਲ ਭੱਜ ਗਈ ਸੀ। ਮੁਜ਼ਲਮ ਨੂੰ ਸ਼ੱਕ ਸੀ ਕਿ ਲੜਕੀ ਉਸ ਦੀ ਪਤਨੀ ਗੁਰਜੀਤ ਕੌਰ ਦੇ ਕਹਿਣ ’ਤੇ ਘਰੋਂ ਚਲੀ ਗਈ ਸੀ।
ਮੁਜ਼ਲਮ ਦਾ ਪਰਿਵਾਰ ਕਈ ਦਿਨਾਂ ਤੋਂ ਇਸ ਮਾਮਲੇ ਨੂੰ ਲੈ ਕੇ ਉਸ ਨਾਲ ਦੁਰਵਿਹਾਰ ਕਰ ਰਿਹਾ ਸੀ। ਪਿੰਡ ਵਾਸੀਆਂ ਨੇ ਸਮਝੌਤਾ ਵੀ ਕਰਵਾ ਦਿੱਤਾ। ਸ਼ੁੱਕਰਵਾਰ ਨੂੰ ਉਹ ਕੰਮ ਲਈ ਚਲਾ ਗਿਆ ਅਤੇ ਮੁਜ਼ਲਮ ਉਸ ਦੇ ਘਰ ਵਿਚ ਦਾਖਲ ਹੋ ਗਿਆ ਅਤੇ ਉਸ ਦੀ ਪਤਨੀ ਨੂੰ ਜ਼ਲੀਲ ਕੀਤਾ। ਥੋੜ੍ਹੀ ਦੇਰ ਬਾਅਦ ਉਸ ਦੀ ਪਤਨੀ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੋਨ ’ਤੇ ਘਟਨਾ ਦੀ ਜਾਣਕਾਰੀ ਦਿੱਤੀ। ਉਹ ਘਰ ਆਇਆ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਬਾਅਦ ਵਿਚ ਉਸ ਦੀ ਮੌਤ ਹੋ ਗਈ।