Amritsar News : SGPC ਦੇ ਸਾਬਕਾ ਅਕਾਊਟੈਂਟ ਕੋਹਲੀ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਅਕਾਊਂਟੈਂਟ ਰਹੇ ਸਤਿੰਦਰ ਸਿੰਘ ਕੋਹਲੀ ਦੀ ਜੱਜ ਜੈਸਮੀਨ ਦੀ ਅਦਾਲਤ ਨੇ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਹੈ। ਜੇਲ੍ਹ ਵਿਚ ਬੰਦ ਮੁਲਜ਼ਮ ਨੇ ਅਦਾਲਤ ਵਿਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸ਼ਨੀਵਾਰ ਸ਼ਾਮ ਨੂੰ ਰੱਦ ਕਰ ਦਿੱਤਾ।
Publish Date: Sat, 31 Jan 2026 07:25 PM (IST)
Updated Date: Sat, 31 Jan 2026 07:28 PM (IST)
ਸਟਾਫ ਰਿਪੋੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਅਕਾਊਂਟੈਂਟ ਰਹੇ ਸਤਿੰਦਰ ਸਿੰਘ ਕੋਹਲੀ ਦੀ ਜੱਜ ਜੈਸਮੀਨ ਦੀ ਅਦਾਲਤ ਨੇ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਹੈ। ਜੇਲ੍ਹ ਵਿਚ ਬੰਦ ਮੁਲਜ਼ਮ ਨੇ ਅਦਾਲਤ ਵਿਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸ਼ਨੀਵਾਰ ਸ਼ਾਮ ਨੂੰ ਰੱਦ ਕਰ ਦਿੱਤਾ।
ਇਸ ਦੌਰਾਨ ਸ਼ਨੀਵਾਰ ਦੁਪਹਿਰ ਨੂੰ ਮਾਮਲੇ ਦੀ ਜਾਂਚ ਸੰਮਨ ਭੇਜ ਕੇ ਬੁਲਾਏ ਗਏ ਸਾਬਕਾ ਐਸਜੀਪੀਸੀ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਪੰਜ ਕਰਮਚਾਰੀਆਂ ਸਮੇਤ ਐਸਆਈਟੀ ਮੁਖੀ ਏਆਈਜੀ ਜਗਤਪ੍ਰੀਤ ਸਿੰਘ ਅੱਗੇ ਪੇਸ਼ ਹੋਏ। ਸਾਰੇ ਸਬੰਧਤ ਵਿਅਕਤੀਆਂ ਤੋਂ ਦਸਤਾਵੇਜ਼ ਅਤੇ ਬਿਆਨ ਦਰਜ ਕੀਤੇ ਗਏ।
ਜ਼ਿਕਰਯੋਗ ਹੈ ਕਿ ਐਸਜੀਪੀਸੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਗਾਇਬ ਹੋਣ ਦੇ ਮਾਮਲੇ ਵਿਚ 16 ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।