- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਊਂਟਰ ਇੰਟੈਲੀਜੈਂਸ (CI) ਦੀ ਟੀਮ ਨੇ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਬੁੱਧਵਾਰ ਦੁਪਹਿਰ ਛੇਹਰਟਾ ਦੀ ਦਾਣਾ ਮੰਡੀ ਨੇੜਿਓਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਇਹ ਖੇਪ ਦਿੱਲੀ ਅਤੇ ਹਰਿਆਣਾ ਵਿੱਚ ਸਪਲਾਈ ਕੀਤੀ ਜਾਣੀ ਸੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ (CI) ਦੀ ਟੀਮ ਨੇ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਬੁੱਧਵਾਰ ਦੁਪਹਿਰ ਛੇਹਰਟਾ ਦੀ ਦਾਣਾ ਮੰਡੀ ਨੇੜਿਓਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਇਹ ਖੇਪ ਦਿੱਲੀ ਅਤੇ ਹਰਿਆਣਾ ਵਿੱਚ ਸਪਲਾਈ ਕੀਤੀ ਜਾਣੀ ਸੀ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਛੇਹਰਟਾ ਦੀ ਬਾਬਾ ਜੀਵਨ ਸਿੰਘ ਕਾਲੋਨੀ ਵਾਸੀ ਰੋਹਨ, ਪ੍ਰਤਾਪ ਬਾਜ਼ਾਰ ਵਾਸੀ ਦੀਪਕ ਬਖ਼ਸ਼ੀ, ਰੇਲਵੇ ਫਾਟਕ ਛੇਹਰਟਾ ਨੇੜੇ ਰਹਿਣ ਵਾਲੇ ਰਿਸ਼ਭ ਕੁਮਾਰ ਅਤੇ ਰਣਜੀਤ ਪੁਰਾ ਵਾਸੀ ਇਸ਼ਾਨ ਬੇਦੀ ਵਜੋਂ ਹੋਈ ਹੈ। ਸੀਆਈ ਦੇ ਡੀਐੱਸਪੀ ਇੰਦਰਦੀਪ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ 20 ਕਿਲੋ ਹੈਰੋਇਨ ਦੀ ਖੇਪ ਟਿਕਾਣੇ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ’ਤੇ ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਦਾਣਾ ਮੰਡੀ ਨੇੜੇ ਨਾਕਾਬੰਦੀ ਕੀਤੀ। ਚਾਰਾਂ ਨੂੰ ਆਉਂਦੇ ਦੇਖ ਕੇ ਪੁਲਿਸ ਨੇ ਘੇਰ ਲਿਆ ਅਤੇ ਤਲਾਸ਼ੀ ਦੌਰਾਨ ਬੈਗ ਵਿੱਚੋਂ ਹੈਰੋਇਨ ਬਰਾਮਦ ਹੋਈ।
ਮੁਲਜ਼ਮਾਂ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਥਾਣੇ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਪੁਲਿਸ ਨੂੰ ਦੱਸਿਆ ਕਿ ਇਹ ਖੇਪ 15 ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਡਰੋਨ ਰਾਹੀਂ ਅਟਾਰੀ ਇਲਾਕੇ ਵਿੱਚ ਸੁੱਟੀ ਸੀ।
ਪੁਲਿਸ ਮੁਤਾਬਕ ਮੁਲਜ਼ਮਾਂ ਨੇ ਇਹ ਵੀ ਦੱਸਿਆ ਕਿ ਛੇਹਰਟਾ ਦੀ ਭੱਲਾ ਕਾਲੋਨੀ ਵਾਸੀ ਕਰਨ ਇਸ ਸਮੇਂ ਦੁਬਈ ਦੇ ਅਬੂਧਾਬੀ ਸ਼ਹਿਰ ਵਿੱਚ ਰਹਿ ਕੇ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਵਾ ਰਿਹਾ ਹੈ। ਕਰਨ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਹਨ। ਪੁਲਿਸ ਨੇ ਚਾਰਾਂ ਦੇ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲੈ ਲਏ ਹਨ। ਪੁਲਿਸ ਅਨੁਸਾਰ ਰਿਸ਼ਭ ਆਪਣੇ ਸਾਥੀਆਂ ਨਾਲ ਇੰਟਰਨੈੱਟ ਮੀਡੀਆ ਰਾਹੀਂ ਕਰਨ ਦੇ ਸੰਪਰਕ ਵਿੱਚ ਸੀ।