- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਹਾਤੀ ਪੁਲਿਸ ਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਅਟਾਰੀ ਸੈਕਟਰ ਤੋਂ 23.5 ਕਿੱਲੋ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਏ ਗਏ ਹਨ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਦਿਹਾਤੀ ਪੁਲਿਸ ਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਅਟਾਰੀ ਸੈਕਟਰ ਤੋਂ 23.5 ਕਿੱਲੋ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਏ ਗਏ ਹਨ।
ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਧਰਪਕੜ ਜਾਰੀ ਹੈ। ਫੋਰੈਂਸਿਕ ਟੀਮਾਂ ਮੁਲਜ਼ਮਾਂ ਤੋਂ ਬਰਾਮਦ ਮੋਬਾਈਲਾਂ ਦਾ ਰਿਕਾਰਡ ਖੰਗਾਲਣ ਵਿੱਚ ਜੁਟੀਆਂ ਹੋਈਆਂ ਹਨ। ਲੋਪੋਕੇ ਥਾਣੇ ਦੇ ਸਬ ਇੰਸਪੈਕਟਰ ਜਸਦੀਪ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਲੋਧੀ ਗੁੱਜਰ ਪਿੰਡ ਵਾਸੀ ਸੁਖਮਨਪ੍ਰੀਤ ਸਿੰਘ ਉਰਫ਼ ਸੰਦੀਪ ਹੈਰੋਇਨ ਦੀ ਵੱਡੀ ਖੇਪ ਨੂੰ ਟਿਕਾਣੇ ਲਗਾਉਣ ਦੀ ਤਿਆਰੀ ਵਿਚ ਹੈ।
ਇਸ ਤੋਂ ਬਾਅਦ ਪੁਲਿਸ ਨੇ ਰਸਤੇ ਵਿਚ ਨਾਕਾਬੰਦੀ ਕਰਕੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 13 ਕਿੱਲੋ ਹੈਰੋਇਨ, ਇਕ ਪਿਸਤੌਲ, ਇੱਕ ਮੈਗਜ਼ੀਨ ਬਰਾਮਦ ਕੀਤਾ ਗਿਆ। ਮੁਲਜ਼ਮ ਸੁਖਮਨਪ੍ਰੀਤ ਸਿੰਘ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਡਰੋਨ ਰਾਹੀਂ ਭਾਰਤੀ ਹੱਦ ਵਿਚ ਸੁੱਟੀ ਸੀ। ਇਸੇ ਤਰ੍ਹਾਂ ਦੂਜੇ ਮਾਮਲੇ ਵਿਚ ਥਾਣਾ ਘਰਿੰਡਾ ਦੇ ਸਬ ਇੰਸਪੈਕਟਰ ਰਾਜਬੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਤਰਨਤਾਰਨ ਜ਼ਿਲ੍ਹੇ ਦੇ ਝਬਾਲ ਥਾਣੇ ਅਧੀਨ ਆਉਂਦੇ ਪਿੰਡ ਪੰਜਵੜ ਵਾਸੀ ਗੁਰਬਖ਼ਸ਼ੀਸ਼ ਸਿੰਘ ਉਰਫ਼ ਬਖ਼ਸ਼ੀਸ਼ ਅਤੇ ਬਿਕਰਮਜੀਤ ਸਿੰਘ ਹੈਰੋਇਨ ਟਿਕਾਣੇ ਲਗਾਉਣ ਜਾ ਰਹੇ ਹਨ।
ਪੁਲਿਸ ਟੀਮ ਨੇ ਘਰਿੰਡਾ ਇਲਾਕੇ ਵਿਚ ਨਾਕਾਬੰਦੀ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕੋਲੋਂ 10 ਕਿੱਲੋ 18 ਗ੍ਰਾਮ ਹੈਰੋਇਨ, ਇੱਕ ਬਾਈਕ ਅਤੇ ਦੋ ਮੋਬਾਈਲ ਬਰਾਮਦ ਹੋਏ ਹਨ। ਪੁਲਿਸ ਦੋਵਾਂ ਮੁਲਜ਼ਮਾਂ ਦਾ ਪੁਰਾਣਾ ਰਿਕਾਰਡ ਖੰਗਾਲ ਰਹੀ ਹੈ। ਸ਼ੱਕ ਹੈ ਕਿ ਦੋਵਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਹੋ ਚੁੱਕੇ ਹਨ।
ਤੀਜੇ ਮਾਮਲੇ ਵਿਚ ਏਐਸਆਈ ਮੇਜਰ ਸਿੰਘ ਨੇ ਘਰਿੰਡਾ ਸਥਿਤ ਵਾਲਮੀਕਿ ਮੁਹੱਲਾ ਵਾਸੀ ਰਾਹੁਲ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪਤਾ ਲੱਗਾ ਹੈ ਕਿ ਰਾਹੁਲ ਇਹ ਖੇਪ ਅੰਮ੍ਰਿਤਸਰ ਸ਼ਹਿਰ ਦੇ ਕਿਸੇ ਤਸਕਰ ਤੱਕ ਪਹੁੰਚਾਉਣ ਲਈ ਘਰੋਂ ਨਿਕਲਿਆ ਸੀ।