- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਸਪੈਕਟਰ ਨਿਰਮਲ ਸਿੰਘ ਭੰਗੂ ਨੂੰ ਆਪਣੀ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਮੁੱਖ ਮੰਤਰੀ ਰੱਖਿਆ ਮੈਡਲ ਦੇ ਨਾਲ ਸਨਮਾਨਿਤ ਕੀਤਾ ਗਿਆ ਜਦੋਂ ਕਿ ਇਸੇ ਹੀ ਬਟਾਲੀਅਨ ਵਿੱਚ ਤੈਨਾਤ ਹੈੱਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰੱਖਿਆ ਮੈਡਲ ਦੇ ਨਾਲ ਨਵਾਜਿਆ ਗਿਆ।
ਗੁਰਮੀਤ ਸੰਧੂ, ਅੰਮ੍ਰਿਤਸਰ : 77ਵੇਂ ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਹੋਏ ਰਾਜ ਪੱਧਰੀ ਸਮਾਰੋਹ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਮੰਡੀ ਅੰਮ੍ਰਿਤਸਰ ਵਿਖੇ ਤੈਨਾਤ 9ਵੀਂ ਪੀਏਪੀ ਬਟਾਲੀਅਨ ਦੇ ਇੰਸਪੈਕਟਰ ਨਿਰਮਲ ਸਿੰਘ ਭੰਗੂ ਨੂੰ ਆਪਣੀ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਮੁੱਖ ਮੰਤਰੀ ਰੱਖਿਆ ਮੈਡਲ ਦੇ ਨਾਲ ਸਨਮਾਨਿਤ ਕੀਤਾ ਗਿਆ ਜਦੋਂ ਕਿ ਇਸੇ ਹੀ ਬਟਾਲੀਅਨ ਵਿੱਚ ਤੈਨਾਤ ਹੈੱਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰੱਖਿਆ ਮੈਡਲ ਦੇ ਨਾਲ ਨਵਾਜਿਆ ਗਿਆ। ਜਿਸ ਨੂੰ ਲੈ ਕੇ ਬਟਾਲੀਅਨ ਦੇ ਸਮੁੱਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਤੇ ਦੋਵਾਂ ਨੂੰ ਵਧਾਈਆਂ ਦਿੱਤੇ ਜਾਣ ਦੇ ਨਾਲ-ਨਾਲ ਚੁਫੇਰਿਉਂ ਪ੍ਰਸ਼ੰਸਾ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਇੰਸਪੈਕਟਰ ਨਿਰਮਲ ਸਿੰਘ ਭੰਗੂ ਅਤੇ ਹੈੱਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ ਦੇ ਵੱਲੋਂ ਵਿਭਾਗ ਵਿੱਚ ਰਹਿੰਦੇ ਹੋਏ ਦਿੱਤੀਆਂ ਗਈਆਂ ਸ਼ਾਨਦਾਰ ਤੇ ਮਿਸਾਲੀ ਸੇਵਾਵਾਂ ਦੇ ਬਦਲੇ ਇਹ ਵੱਕਾਰੀ ਸਨਮਾਨ (ਮੁੱਖ ਮੰਤਰੀ ਰੱਖਿਆ ਪੁਰਸਕਾਰ) ਦੇਣ ਦੀ ਸਿਫਾਰਸ਼ ਕੀਤੀ ਗਈ ਸੀ ਜਿਸ ਨੂੰ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਵੱਲੋਂ ਮਨਜੂਰੀ ਦਿੰਦੇ ਹੋਏ ਸਨਮਾਨ ਦੇਣ ਲਈ ਨਾਵਾਂ ਦਾ ਐਲਾਨ ਕੀਤਾ ਗਿਆ।
ਇੰਸਪੈਕਟਰ ਨਿਰਮਲ ਸਿੰਘ ਭੰਗੂ ਅਤੇ ਹੈੱਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਹੋਰ ਵੀ ਸ਼ਾਨਦਾਰ ਤੇ ਬਿਹਤਰ ਸੇਵਾਵਾਂ ਦੇਣ ਦਾ ਅਹਿਦ ਲਿਆ ਗਿਆ। ਜਿਕਰਯੋਗ ਹੈ ਕਿ ਇੰਸਪੈਕਟਰ ਨਿਰਮਲ ਸਿੰਘ ਭੰਗੂ ਅਤੇ ਹੈੱਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ ਦਾ ਨਾਮ ਬਟਾਲੀਅਨ ਦੇ ਸਮੁੱਚੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਵੱਲੋਂ ਬੜੇ ਅਦਬ ਤੇ ਸਤਿਕਾਰ ਨਾਲ ਲਿਆ ਜਾਂਦਾ ਹੈ।
ਇਨ੍ਹਾਂ ਵੱਲੋਂ ਆਪਣੇ ਸਰਕਾਰੀ ਰੁਤਬੇ 'ਤੇ ਰਹਿੰਦੇ ਹੋਏ ਆਪਣੀ ਸਰਕਾਰੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣ ਨੂੰ ਪਹਿਲ ਦਿੱਤੀ ਜਾਂਦੀ ਰਹੀ ਹੈ। ਇਨ੍ਹਾਂ ਦੀ ਕਾਰਜਸ਼ੈਲੀ ਹਰ ਪਾਸੇ ਪ੍ਰਸ਼ੰਸਾ ਤੇ ਚਰਚਾ ਦਾ ਵਿਸ਼ਾ ਰਹੀ ਹੈ। ਵਿਭਾਗ ਦੇ ਵੱਲੋਂ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ ਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਹੋਰਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜਸ਼ੈਲੀ ਨੂੰ ਇਸੇ ਤਰ੍ਹਾਂ ਤਸਦੀਕ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਰ ਸਨ।