Amritsar News : 328 ਪਾਵਨ ਸਰੂਪਾਂ ਦੇ ਮਾਮਲੇ ’ਚ ਕਾਨੂੰਨ ਆਪਣਾ ਕੰਮ ਕਰ ਰਿਹਾ: ਸਪੀਕਰ ਸੰਧਵਾਂ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਜਾਬ ਮੁੜ ਤਰੱਕੀ ਦੇ ਰਾਹ ’ਤੇ ਅੱਗੇ ਵਧੇਗਾ। 328 ਪਾਵਨ ਸਰੂਪਾਂ ਦੇ ਮਾਮਲੇ ’ਤੇ ਗੱਲ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ।
Publish Date: Thu, 01 Jan 2026 05:54 PM (IST)
Updated Date: Thu, 01 Jan 2026 05:57 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਵੇਂ ਸਾਲ 2026 ਦੀ ਸ਼ੁਰੂਆਤ ਮੌਕੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਸੂਬੇ ਵਿਚ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵਾਂ ਸਾਲ ਪੰਜਾਬ ਲਈ ਖੁਸ਼ਹਾਲੀ, ਸ਼ਾਂਤੀ ਅਤੇ ਏਕਤਾ ਦਾ ਸੁਨੇਹਾ ਲੈ ਕੇ ਆਵੇ।ਇਹੀ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਜਾਬ ਮੁੜ ਤਰੱਕੀ ਦੇ ਰਾਹ ’ਤੇ ਅੱਗੇ ਵਧੇਗਾ। 328 ਪਾਵਨ ਸਰੂਪਾਂ ਦੇ ਮਾਮਲੇ ’ਤੇ ਗੱਲ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ।
ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸੰਘਰਸ਼ ਨੂੰ ਦੇਖਦੇ ਹੋਏ 16 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਕੰਮ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਹੈ ਅਤੇ ਕਿਸੇ ਨਾਲ ਵੀ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਆਵਾਜ਼ ਨੂੰ ਅਣਡਿੱਠਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਮਸਲੇ ਵਿਚ ਕੋਈ ਵੀ ਰਾਜਨੀਤੀ ਨਹੀਂ ਕੀਤੀ ਜਾ ਰਹੀ।