- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸਥਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਇਲਾਕੇ ਭਿੰਡੀ ਸੈਦਾਂ ਇਲਾਕੇ ਵਿਚ ਪੁਲਿਸ ਨੇ ਛੇ ਕਿਲੋ 672 ਗ੍ਰਾਮ ਹੈਰੋਇਨ ਤੇ ਇੱਕ ਵੱਡਾ ਡਰੋਨ ਬਰਾਮਦ ਕੀਤਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸਥਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਇਲਾਕੇ ਭਿੰਡੀ ਸੈਦਾਂ ਇਲਾਕੇ ਵਿਚ ਪੁਲਿਸ ਨੇ ਛੇ ਕਿਲੋ 672 ਗ੍ਰਾਮ ਹੈਰੋਇਨ ਤੇ ਇੱਕ ਵੱਡਾ ਡਰੋਨ ਬਰਾਮਦ ਕੀਤਾ ਹੈ। ਪੁਲਿਸ ਨੇ ਅਣਪਛਾਤੇ ਤਸਕਰਾਂ ਖ਼ਿਲਾਫ਼ ਐਨਡੀਪੀਐਸ ਐਕਟ ਤੇ ਭਾਰਤੀ ਹਵਾਈ ਸੈਨਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਪਤਾ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨੀ ਤਸਕਰਾਂ ਨੇ ਇਹ ਖੇਪ ਕਿਨ੍ਹਾਂ ਤਸਕਰਾਂ ਲਈ ਭੇਜੀ ਸੀ ਅਤੇ ਇੱਥੇ ਕਿਸ ਨੇ ਇਸ ਨੂੰ ਚੁੱਕਣ ਲਈ ਆਉਣਾ ਸੀ। ਦਵਿੰਦਰ ਸਿੰਘ ਐਸਆਈ ਨੇ ਪੁਲਿਸ ਨੂੰ ਸ਼ਿਕਾਇਤ ਵਿਚ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਥਾਣਾ ਭਿੰਡੀਸੈਦਾਂ ਅਧੀਨ ਆਉਂਦੀ ਫਤਿਹਪੁਰ ਬਾਰਡਰ ਆਬਜ਼ਰਵਿੰਗ ਪੋਸਟ (ਬੀਓਪੀ) ਦੇ ਨੇੜੇ ਇਕ ਵੱਡੇ ਪਾਕਿਸਤਾਨੀ ਡਰੋਨ ਨੇ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਸੁੱਟੀ ਹੈ।
ਇਸ ਤੋਂ ਬਾਅਦ ਪੁਲਿਸ ਨੇ ਉੱਥੇ ਸਰਚ ਆਪਰੇਸ਼ਨ ਚਲਾਇਆ ਅਤੇ ਮੰਗਲਵਾਰ ਰਾਤ ਉੱਥੋਂ ਛੇ ਕਿਲੋ 672 ਗ੍ਰਾਮ ਹੈਰੋਇਨ ਤੇ ਇੱਕ ਵੱਡਾ ਟੁੱਟਿਆ ਹੋਇਆ ਡਰੋਨ ਬਰਾਮਦ ਕੀਤਾ ਹੈ। ਪੁਲਿਸ ਘਟਨਾ ਦੇ ਤੁਰੰਤ ਬਾਅਦ ਤੋਂ ਹੀ ਉੱਥੋਂ ਹਥਿਆਰ ਬਰਾਮਦ ਕਰਨ ਲਈ ਵੀ ਤਲਾਸ਼ੀ ਮੁਹਿੰਮ ਚਲਾ ਰਹੀ ਹੈ, ਪਰ ਵਾਰਦਾਤ ਦੇ 24 ਘੰਟੇ ਬਾਅਦ ਵੀ ਹਥਿਆਰ ਜਾਂ ਫਿਰ ਕੋਈ ਹੋਰ ਇਤਰਾਜ਼ਯੋਗ ਵਸਤੂ ਉੱਥੋਂ ਨਹੀਂ ਮਿਲ ਸਕੀ ਹੈ।