- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ ਇਨ੍ਹਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਸਟਾਫ਼ ਰਿਪੋਰਟਰ, ਅੰਮਿਤਸਰ : ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ ਇਨ੍ਹਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਕਥਿਤ ਤੌਰ 'ਤੇ ਇਹ ਮੁਲਜ਼ਮ ਅਣਪਛਾਤੇ ਸਾਥੀਆਂ ਕੋਲੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਪੰਜਾਬ ਵਿੱਚ ਹੋਰਨਾਂ ਧਿਰਾਂ ਨੂੰ ਸਪਲਾਈ ਕਰ ਰਹੇ ਸਨ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨਜ਼ ਸੈੱਲ (SSOC), ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਇਸ ਵੱਡੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।