- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੰਡਿਆਲਾ ਗੁਰੂ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇਕ ਗਲੌਕ 9 ਐੱਮਐੱਮ ਪਿਸਤੌਲ, ਤਿੰਨ ਕਾਰਤੂਸ, 1 ਲੱਖ 5 ਹਜ਼ਾਰ ਰੁਪਏ ਦੀ ਨਕਦੀ, ਇਕ ਮੋਬਾਈਲ ਫੋਨ ਤੇ ਦੋ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇਕ ਗਲੌਕ 9 ਐੱਮਐੱਮ ਪਿਸਤੌਲ, ਤਿੰਨ ਕਾਰਤੂਸ, 1 ਲੱਖ 5 ਹਜ਼ਾਰ ਰੁਪਏ ਦੀ ਨਕਦੀ, ਇਕ ਮੋਬਾਈਲ ਫੋਨ ਤੇ ਦੋ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ, ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਤਹਿਤ 18 ਅਕਤੂਬਰ ਨੂੰ ਏਐੱਸਆਈ ਤਜਿੰਦਰ ਸਿੰਘ, ਇੰਚਾਰਜ ਪੁਲਿਸ ਚੌਕੀ ਨਵਾਂ ਪਿੰਡ ਸਮੇਤ ਪੁਲਿਸ ਪਾਰਟੀ ਵੱਲੋਂ ਨੈਸ਼ਨਲ ਹਾਈਵੇਅ ’ਤੇ ਤਰਨਤਾਰਨ ਰੋਡ ਬਾਈਪਾਸ ਦੇ ਟੀ-ਪੁਆਇੰਟ ਨੇੜੇ ਹਾਈਟੈੱਕ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਦੋ ਬਿਨਾਂ ਨੰਬਰੀ ਮੋਟਰਸਾਈਕਲਾਂ ’ਤੇ ਸਵਾਰ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ।
ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਉਰਫ਼ ਸੇਵਕ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਰਾਮਪੁਰਾ, ਥਾਣਾ ਕੰਬੋਅ; ਸਾਜਨ ਪੁੱਤਰ ਹਰਿੰਦਰ ਸਿੰਘ ਵਾਸੀ ਗਲੀ ਨੰਬਰ 2, ਸੰਧੂ ਕਾਲੋਨੀ, ਖੂਹ ਕੁੰਢੀਆਂ ਵਾਲਾ, ਬਟਾਲਾ ਰੋਡ, ਅੰਮ੍ਰਿਤਸਰ; ਮਲਕੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਰਾਮਪੁਰਾ, ਥਾਣਾ ਕੰਬੋਅ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਉਰਫ਼ ਯੂਵੀ ਪੁੱਤਰ ਗੁਰਚਰਨ ਸਿੰਘ ਵਾਸੀ ਨਵਾਂ ਕੋਟ ਥਾਣਾ ਜੰਡਿਆਲਾ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਇੱਕ ਗਲੌਕ 9 ਐੱਮਐੱਮ ਪਿਸਤੌਲ, ਤਿੰਨ ਜ਼ਿੰਦਾ 9 ਐੱਮਐੱਮ ਕਾਰਤੂਸ, ਇਕ ਮੋਬਾਈਲ, 1 ਲੱਖ 5 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਤੇ ਦੋ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਹੋਏ। ਇਸ ਸਬੰਧੀ ਥਾਣਾ ਜੰਡਿਆਲਾ ਗੁਰੂ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਮੁਤਾਬਕ, ਮੁੱਢਲੀ ਜਾਂਚ ਦੌਰਾਨ ਗੁਰਸੇਵਕ ਸਿੰਘ ਅਤੇ ਉਸ ਦੇ ਸਾਥੀਆਂ ਦੇ ਪਾਕਿਸਤਾਨੀ ਸਮੱਗਲਰਾਂ ਅਤੇ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਗੈਂਗਸਟਰ ਹੈਪੀ ਜੱਟ ਨਾਲ ਕਥਿਤ ਸਬੰਧ ਹੋਣ ਦਾ ਦਾਅਵਾ ਕੀਤਾ ਗਿਆ ਹੈ। ਮੁੱਢਲੀ ਤਫ਼ਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਅਸਲਾ ਅਤੇ ਗੋਲਾ-ਬਾਰੂਦ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਾਉਣ ਦੇ ਨਾਲ-ਨਾਲ ਹਵਾਲਾ ਰਕਮ ਨੂੰ ਅੱਗੇ-ਪਿੱਛੇ ਕਰਨ ਦਾ ਕੰਮ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ ਕਥਿਤ ਸਬੰਧਾਂ, ਬਰਾਮਦ ਅਸਲੇ ਅਤੇ ਨਕਦੀ ਦੇ ਸਰੋਤ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਜਾਂਚ ਜਾਰੀ ਹੈ।