Amritsar News : 328 ਪਾਵਨ ਸਰੂਪਾਂ ਦੇ ਮਾਮਲੇ ‘ਚ ਵੱਡੀ ਕਾਰਵਾਈ, ਸਪੀਕਰ ਸੰਧਵਾਂ ਤੇ ਮੰਤਰੀ ਬੈਂਸ ਦੇ ਦਖਲ ਤੋਂ ਬਾਅਦ FIR ਦਰਜ
ਐਤਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਰਾਸਤੀ ਮਾਰਗ ‘ਤੇ ਸਿੱਖ ਸਦਭਾਵਨਾ ਦਲ ਵੱਲੋਂ ਦਿੱਤੇ ਜਾ ਰਹੇ ਧਰਨੇ ਵਿਚ ਪਹੁੰਚ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗ ਪੱਤਰ ਪ੍ਰਾਪਤ ਕਰਦਿਆ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਸ ਸਬੰਧੀ ਐਫਆਈਆਰ ਦਰਜ ਕਰਨ ਦੇ ਨਿਦੇਸ਼ ਦਿੱਤੇ, ਜਿਸ ਤੋਂ ਬਾਅਦ ਪੁਲਿਸ ਥਾਣਾ ਸੀ ਡਵੀਜ਼ਨ ਵਿਖੇ ਐੱਫਆਈਆਰ ਦਰਜ ਕੀਤੀ ਗਈ।
Publish Date: Sun, 07 Dec 2025 08:11 PM (IST)
Updated Date: Sun, 07 Dec 2025 08:16 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵਿਚ ਚੱਲਿਆ 328 ਪਾਵਨ ਸਰੂਪਾਂ ਦਾ ਮਾਮਲਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ, ਇਸ ਬਾਬਤ ਥਾਣਾ ਸੀ ਡਵਿਜਨ ਵਿਖੇ 16 ਵਿਅਕਤੀਆਂ ਦੇ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ।
ਐਤਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਰਾਸਤੀ ਮਾਰਗ ‘ਤੇ ਸਿੱਖ ਸਦਭਾਵਨਾ ਦਲ ਵੱਲੋਂ ਦਿੱਤੇ ਜਾ ਰਹੇ ਧਰਨੇ ਵਿਚ ਪਹੁੰਚ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗ ਪੱਤਰ ਪ੍ਰਾਪਤ ਕਰਦਿਆ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਸ ਸਬੰਧੀ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਤੋਂ ਬਾਅਦ ਪੁਲਿਸ ਥਾਣਾ ਸੀ ਡਵੀਜ਼ਨ ਵਿਖੇ ਐੱਫਆਈਆਰ ਦਰਜ ਕੀਤੀ ਗਈ।
ਇਸ ਮਾਮਲੇ ਵਿਚ ਵਿਰਾਸਤੀ ਮਾਰਗ ‘ਤੇ ਐਤਵਾਰ ਨੂੰ ਦਿੱਤੇ ਜਾ ਧਰਨੇ ਵਿਚ ਸੱਦੀ ਮਹਾ ਪੰਚਾਇਤ ਵਿਚ ਸਦਭਾਵਨਾ ਦਲ ਡੇ ਮੁੱਖੀ ਭਾਈ ਬਲਦੇਵ ਸਿੰਘ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਈਮਾਨ ਸਿੰਘ ਮਾਨ, ਬਾਬਾ ਸਰਬਜੋਤ ਸਿੰਘ ਬੇਦੀ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਸ਼ਾਮਲ ਹੋਈਆਂ। ਅਖੀਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗ ਪੱਤਰ ਪ੍ਰਾਪਤ ਕਰਦਿਆ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਸ ਸਬੰਧੀ ਐੱਫਆਈਆਰ ਦਰਜ ਕਰਨ ਦੇ ਜੋ ਨਿਦੇਸ਼ ਦਿੱਤੇ ਸਨ, ਉਸ ‘ਤੇ ਕਾਰਵਾਈ ਕਰਦਿਆ ਪੁਲਿਸ ਥਾਣਾ ਸੀ ਡਵੀਜ਼ਨ ਵਿਖੇ ਧਾਰਾ 295, 295 ਏ, 409, 465 ਤੇ 120 ਬੀ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਕੁਝ ਜਥੇਬੰਦੀਆਂ ਦੇ ਧਰਨੇ ਦੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੀ ਗਈ ਅਗਵਾਈ ਸਿੱਖ ਸੰਸਥਾਵਾਂ ਵਿਚ ਖੁੱਲ੍ਹੀ ਦਖਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ ਇਸ ਪੁਰਾਣੇ ਮਾਮਲੇ ਵਿਚ ਲੱਗੇ ਧਰਨੇ ਵਿਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦਾ ਸ਼ਾਮਲ ਹੋਣਾ ਅਤੇ ਐਫਆਈਆਰ ਦਰਜ ਕਰਨ ਲਈ ਨਿਰਦੇਸ਼ ਦੇਣੇ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।