- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਐਤਵਾਰ ਸਵੇਰੇ ਅਟਾਰੀ ਤੋਂ ਹੈਰੋਇਨ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ ਇਕ ਮੋਟਰਸਾਈਕਲ ਅਤੇ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਐਤਵਾਰ ਸਵੇਰੇ ਅਟਾਰੀ ਤੋਂ ਹੈਰੋਇਨ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ ਇਕ ਮੋਟਰਸਾਈਕਲ ਅਤੇ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਪਾਕਿਸਤਾਨੀ ਤਸਕਰਾਂ ਬਾਰੇ ਭੇਦ ਖੋਲ੍ਹੇ। ਮੁਲਜ਼ਮਾਂ ਤੋਂ ਬਰਾਮਦ ਹੋਏ ਤਿੰਨ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਤੋਂ ਪਤਾ ਲੱਗਿਆ ਕਿ ਉਹ ਵੱਖ-ਵੱਖ ਇੰਟਰਨੈੱਟ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਕਰ ਰਹੇ ਸਨ ਅਤੇ ਡਰੋਨ ਰਾਹੀਂ ਭਾਰਤ ਵਿਚ ਹੈਰੋਇਨ ਦੀ ਖੇਪ ਮੰਗਵਾ ਰਹੇ ਸਨ। ਦੋਸ਼ ਹੈ ਕਿ ਤਿੰਨੇ ਮੁਲਜ਼ਮ ਪਹਿਲਾਂ ਡਰੋਨ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾ ਚੁੱਕੇ ਹਨ ਅਤੇ ਟਿਕਾਣੇ ਲਗਾ ਚੁੱਕੇ ਹਨ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪਿੰਡ ਚੀਮਾ ਖੁਰਦ ਦੇ ਰਹਿਣ ਵਾਲੇ ਸ਼ਰਨਜੀਤ ਸਿੰਘ, ਅੰਮ੍ਰਿਤਸਰ ਦੇ ਅੰਨਗੜ ਵਿਚ ਗਲੀ ਬੋਹੜ ਵਾਲੀ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਅਤੇ ਫਤਾਹਪੁਰ ਦੇ ਚੜਦੀ ਪੱਤੀ ਦੇ ਰਹਿਣ ਵਾਲੇ ਸੰਨੀ ਵਜੋਂ ਕੀਤੀ।
ਸਬ-ਇੰਸਪੈਕਟਰ ਰਾਜਬੀਰ ਸਿੰਘ ਨੂੰ ਸੂਚਨਾ ਮਿਲੀ ਕਿ ਮੁਲਜ਼ਮਾਂ ਨੂੰ ਡਰੋਨ ਰਾਹੀਂ ਪਾਕਿਸਤਾਨੀ ਤਸਕਰਾਂ ਤੋਂ ਦਸ ਕਿਲੋਗ੍ਰਾਮ ਹੈਰੋਇਨ ਮਿਲੀ ਹੈ ਅਤੇ ਉਹ ਇਸ ਖੇਪ ਨੂੰ ਟਿਕਾਣੇ ਲਗਾਉਣ ਲਈ ਮੋਟਰਸਾਈਕਲ ’ਤੇ ਅਟਾਰੀ ਤੋਂ ਖਾਸਾ ਜਾਣ ਵਾਲੇ ਸਨ। ਇਸ ਤੋਂ ਬਾਅਦ ਪੁਲਿਸ ਨੇ ਅਟਾਰੀ ਡਿਫੈਂਸ ਡਰੇਨ ਦੇ ਨੇੜੇ ਨਾਕਾਬੰਦੀ ਕੀਤੀ। ਤਿੰਨਾਂ ਨੂੰ ਮੋਟਰਸਾਈਕਲ 'ਤੇ ਸਵਾਰ ਆਉਂਦੇ ਫੜ ਲਿਆ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚ ਇਕ ਬੈਗ ਵਿੱਚੋਂ ਦਸ ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਖੇਪ ਅੰਨਗੜ ਵਿਚ ਡੰਪ ਕਰਕੇ ਅੰਮ੍ਰਿਤਸਰ ਸਪਲਾਈ ਪਹੁੰਚਾਈ ਜਾਣੀ ਸੀ।