- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਤਵਾਰ ਸਵੇਰੇ ਕਾਊਂਟਰ ਇੰਟੈਲੀਜੈਂਸ (ਸੀਆਈ) ਦੀ ਟੀਮ ਨੇ ਇਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਭਰ ਦੇ ਅਪਰਾਧੀਆਂ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਤੋਂ ਦਸ ਪਿਸਤੌਲ, ਦਸ ਮੈਗਜ਼ੀਨ ਅਤੇ ਦਸ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਐਤਵਾਰ ਸਵੇਰੇ ਕਾਊਂਟਰ ਇੰਟੈਲੀਜੈਂਸ (ਸੀਆਈ) ਦੀ ਟੀਮ ਨੇ ਇਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਭਰ ਦੇ ਅਪਰਾਧੀਆਂ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਤੋਂ ਦਸ ਪਿਸਤੌਲ, ਦਸ ਮੈਗਜ਼ੀਨ ਅਤੇ ਦਸ ਕਾਰਤੂਸ ਬਰਾਮਦ ਕੀਤੇ ਗਏ ਹਨ। ਅਸਲਾ ਐਕਟ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਚ ਕੇਸ ਦਰਜ ਕੀਤਾ ਗਿਆ ਹੈ।
ਡੀਐਸਪੀ ਇੰਦਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀਐਸਪੀ ਇੰਦਰਦੀਪ ਸਿੰਘ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਹਵੇਲੀਆ ਪਿੰਡ ਦੇ ਰਹਿਣ ਵਾਲੇ ਇਕਬਾਲ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਅਤੇ ਗੁਲਜ਼ਾਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਵਜੋਂ ਕੀਤੀ ਹੈ। ਉਹ ਹਥਿਆਰਾਂ ਦੀ ਖੇਪ ਸਪਲਾਈ ਕਰਨ ਲਈ ਜਾ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਖਾਸਾ ਨੇੜੇ ਨਾਕਾਬੰਦੀ ਕੀਤੀ ਅਤੇ ਇਨ੍ਹਾਂ ਨੂੰ ਇੱਕ ਮੋਟਰਸਾਇਕਲ 'ਤੇ ਸਵਾਰ ਹੋ ਕੇ ਆਉਂਦਿਆ ਨੂੰ ਗ੍ਰਿਫ਼ਤਾਰ ਕੀਤਾ।
ਮੁਲਜ਼ਮਾਂ ਦੇ ਕਬਜ਼ੇ ਵਿਚ ਇੱਕ ਬੈਗ ਵਿਚੋਂ ਨੌਂ 9ਮਮ ਪਿਸਤੌਲ, ਇੱਕ 30 ਬੋਰ ਪਿਸਤੌਲ, ਦਸ ਮੈਗਜ਼ੀਨ ਅਤੇ ਦਸ ਕਾਰਤੂਸ ਬਰਾਮਦ ਕੀਤੇ ਗਏ। ਜਾਂਚ ਵਿੱਚ ਪਤਾ ਲੱਗਾ ਕਿ ਦੋਵੇਂ ਮੁਲਜ਼ਮ ਪਾਕਿਸਤਾਨੀ ਤਸਕਰ ਸ਼ਾਹ ਦੇ ਸੰਪਰਕ ਵਿੱਚ ਹਨ ਅਤੇ ਨਿਯਮਿਤ ਤੌਰ 'ਤੇ ਹਥਿਆਰ ਮੰਗਵਾ ਰਹੇ ਹਨ ਅਤੇ ਅਪਰਾਧੀਆਂ ਨੂੰ ਸਪਲਾਈ ਕਰ ਰਹੇ ਹਨ। ਸ਼ਾਹ ਆਪਣੇ ਸਾਥੀਆਂ ਪਾਸੋਂ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭਾਰਤੀ ਖੇਤਰ ਵਿੱਚ ਪਹੁੰਚਾਉਂਦਾ ਹੈ ਅਤੇ ਉਪਰੋਕਤ ਮੁਲਜ਼ਮ ਹਵਾਲਾ ਰਾਹੀਂ ਭੁਗਤਾਨ ਕਰਦੇ ਸਨ। ਪੁਲਿਸ ਜਾਂਚ ਕਰ ਰਹੀ ਹੈ ਕਿ ਮੁਲਜ਼ਮਾਂ ਵਿਰੁੱਧ ਪਹਿਲਾਂ ਕਿੰਨੇ ਮਾਮਲੇ ਦਰਜ ਹਨ।