- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਹਟਾ ਕੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੂੰ ਅਜਾਦਆਨਾ ਤੌਰ ‘ਤੇ ਕੰਮ ਕਰਨ ਲਈ ਲਗਾਇਆ ਗਿਆ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਹਟਾ ਕੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੂੰ ਅਜਾਦਆਨਾ ਤੌਰ ‘ਤੇ ਕੰਮ ਕਰਨ ਲਈ ਲਗਾਇਆ ਗਿਆ ਹੈ।
ਭਗਵੰਤ ਸਿੰਘ ਧੰਗੇੜਾ ਸ਼੍ਰੋਮਣੀ ਕਮੇਟੀ ਵਿਚ ਵਧੀਕ ਸਕੱਤਰ ਤੌਰ ‘ਤੇ ਆਕਾਊਂਟ ਦੇ ਆਡਿਟ ਦਾ ਕੰਮ ਦੇਖ ਰਹੇ ਹਨ, ਜਿਸ ਨੂੰ ਉਹ ਉਸੇ ਤਰਾਂ ਨਿਭਾਉਂਣਗੇ। ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਹੋਏ ਇਸ ਪ੍ਰਬੰਧਕੀ ਬਦਲਾਅ ਨੂੰ ਸਿਆਸੀ ਵੀ ਦੇਖਿਆ ਜਾ ਰਿਹਾ ਹੈ। ਗੁਰਿੰਦਰ ਸਿੰਘ ਮਥਰੇਵਾਲ ਇਕ ਸਿਆਸੀ ਆਗੂ ਇਕਬਾਲ ਸਿੰਘ ਸੰਧੂ ਦਾ ਰਿਸ਼ਤੇਦਾਰ ਹੈ ਅਤੇ ਸੰਧੂ ਦੀ ਸ਼ਿਫਾਰਸ਼ ਅਤੇ ਪ੍ਰਭਾਵ ‘ਤੇ ਕਈ ਵਾਰ ਲਾਭ ਵੀ ਲੈ ਚੁੱਕੇ ਹਨ।
ਇਕਬਾਲ ਸਿੰਘ ਸੰਧੂ ਪਿਛਲੇ ਦਿਨੀਂ ਸ਼੍ਰੋਮਣੀ ਅਕਾਲ ਦਲ ਨੂੰ ਛੱਡ ਕੇ ਅਕਾਲ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਲ ਹੋਏ ਸਨ। ਫਿਲਹਾਲ ਸੱਕਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਬ ਆਫਿਸ ਵਿਚ ਬਦਲਿਆ ਗਿਆ ਹੈ। ਚਰਚਾ ਹੈ ਕਿ ਆਉਂਣ ਵਾਲੇ ਸਮੇਂ ਵਿਚ ਹੋਰ ਵੀ ਵੱਡੀਆਂ ਪ੍ਰਬੰਧਕੀ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ।