Amritsar News : ਪੁਲਿਸ ਮੁਕਾਬਲੇ ਦੌਰਾਨ ਕਤਲ ਮਾਮਲੇ 'ਚ ਲੋੜੀਂਦਾ ਵਿਅਕਤੀ ਜ਼ਖ਼ਮੀ
ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਤਰਨਤਾਰਨ ਪੁਲਿਸ ਵੱਲੋਂ ਇੱਕ ਕਤਲ ਕੇਸ ਵਿੱਚ ਲੋੜੀਂਦਾ ਬਲਜਿੰਦਰ ਸਿੰਘ ਚਾਟੀਵਿੰਡ ਖੇਤਰ ਵਿੱਚ ਮੋਟਰਸਾਈਕਲ 'ਤੇ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ।
Publish Date: Tue, 10 Feb 2026 09:08 PM (IST)
Updated Date: Tue, 10 Feb 2026 09:11 PM (IST)
ਪੱਤਰ ਪ੍ਰੇਰਕ, ਅੰਮ੍ਰਿਤਸਰ : ਮੰਗਲਵਾਰ ਰਾਤ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਸਟੇਸ਼ਨ ਦੇ ਚਾਟੀਵਿੰਡ ਖੇਤਰ ਵਿੱਚ ਇੱਕ ਕਤਲ ਕੇਸ ਦੇ ਮੁਲਜ਼ਮਾ ਅਤੇ ਪੁਲਿਸ ਵਿਚਕਾਰ ਗੋਲੀਬਾਰੀ ਹੋਈ। ਮੁਲਜ਼ਮ ਪੁਲਿਸ ਦੀ ਗੋਲੀਬਾਰੀ ਵਿੱਚ ਜ਼ਖਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਗੈਂਗਸਟਰ ਬਲਜਿੰਦਰ ਸਿੰਘ ਉਰਫ਼ ਬੌਬੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਤਰਨਤਾਰਨ ਪੁਲਿਸ ਵੱਲੋਂ ਇੱਕ ਕਤਲ ਕੇਸ ਵਿੱਚ ਲੋੜੀਂਦਾ ਬਲਜਿੰਦਰ ਸਿੰਘ ਚਾਟੀਵਿੰਡ ਖੇਤਰ ਵਿੱਚ ਮੋਟਰਸਾਈਕਲ 'ਤੇ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਇਸ ਦੇ ਆਧਾਰ 'ਤੇ ਡੀਐਸਪੀ ਯਾਦਵਿੰਡ ਸਿੰਘ ਅਤੇ ਐਸਐਚਓ ਚਾਟੀਵਿੰਡ ਪੁਲਿਸ ਸਟੇਸ਼ਨ ਇੰਸਪੈਕਟਰ ਹਰਚੰਦ ਸਿੰਘ ਦੀ ਅਗਵਾਈ ਹੇਠ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ।
ਮੁਲਜ਼ਮ ਨੂੰ ਨੇੜੇ ਆਉਂਦੇ ਦੇਖ ਕੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਨਾਕੇ 'ਤੇ ਪੁਲਿਸ ਪਾਰਟੀ ਨੂੰ ਦੇਖ ਕੇ, ਬਲਜਿੰਦਰ ਸਿੰਘ ਨੇ ਆਪਣੀ ਪਿਸਤੌਲ ਕੱਢੀ ਅਤੇ ਪੁਲਿਸ 'ਤੇ ਚਾਰ ਗੋਲੀਆਂ ਚਲਾਈਆਂ। ਜਦੋਂ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ, ਤਾਂ ਮੁਜਲਮ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜ਼ਮੀਨ 'ਤੇ ਡਿੱਗ ਪਿਆ। ਫਿਰ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤਾ। ਪੁਲਿਸ ਨੇ ਮੌਕੇ 'ਤੇ ਮੁਜਲਮ ਵਲੋਂ ਚਲਾਈਆਂ ਗਈਆਂ ਚਾਰ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ ।