- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਬੰਧਕਾਂ ਦੀ ਵੀ ਵੱਡੀ ਅਣਗਹਿਲੀ ਕਰਕੇ ਇਨ੍ਹਾਂ ਨੂੰ ਤਲਬ ਕੀਤਾ ਗਿਆ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਸਬੰਧੀ ਰਿਪੋਰਟ ਪ੍ਰਾਪਤ ਕੀਤੀ ਅਤੇ ਦਿੱਲੀ ਦੀ ਸਿੱਖ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਗੱਲ ਆਖੀ ਹੈ।
ਪ੍ਰਬੰਧਕਾਂ ਦੀ ਵੀ ਵੱਡੀ ਅਣਗਹਿਲੀ ਕਰਕੇ ਇਨ੍ਹਾਂ ਨੂੰ ਤਲਬ ਕੀਤਾ ਗਿਆ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਸਬੰਧੀ ਰਿਪੋਰਟ ਪ੍ਰਾਪਤ ਕੀਤੀ ਅਤੇ ਦਿੱਲੀ ਦੀ ਸਿੱਖ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ।
ਪੁੱਜੀ ਰਿਪੋਰਟ ਅਤੇ ਸ਼ਿਕਾਇਤ ਅਨੁਸਾਰ ਇਸ ਘਟਨਾ ਅੰਦਰ ਬੇਅਦਬੀ ਹੋਣ ਤੋਂ ਬਾਅਦ ਪ੍ਰਬੰਧਕਾਂ ਨੇ ਮਾਮਲੇ ਨੂੰ ਸੰਜੀਦਗੀ ਨਾਲ ਨਹੀਂ ਲਿਆ ਅਤੇ ਗੁਰੂ ਘਰ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਵਿਚ ਅਣਗਹਿਲੀ ਵਰਤੀ ਹੈ, ਜਿਸ ਕਰਕੇ ਸਿੱਖ ਸੰਗਤ ਦੇ ਮਨਾਂ ਵਿੱਚ ਭਾਰੀ ਰੋਸ ਹੈ।
ਕਾਰਵਾਈ ਕਰਦਿਆ ਜਥੇਦਾਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ, ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਨੂੰ 21 ਨਵੰਬਰ ਨੂੰ ਸਵੇਰੇ 11 ਵਜੇ ਆਪਣ ਲਿਖਤੀ ਸਪੱਸ਼ਟੀਕਰਨ ਲੈ ਕੇ ਨਿੱਜੀ ਰੂਪ ਵਿਚ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਦੋਸ਼ੀ ਨੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕੀਤੀ ਅਤੇ ਪ੍ਰਬੰਧਕਾਂ ਨੇ 17 ਨਵੰਬਰ ਤੱਕ ਦਬਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਘਟਨਾ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੰਗਤ ਨੂੰ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਜਦੋਂ ਦੁਬਾਰਾ 17 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਘੁੰਮਦਾ ਦਿਖਾਈ ਦਿੱਤਾ ਤਾਂ ਗੁਰੂ ਘਰ ਦੇ ਗ੍ਰੰਥੀ ਸਿੰਘ ਅਤੇ ਸੇਵਾਦਾਰ ਨੇ ਉਸ ਨੂੰ ਫੜ ਕੇ ਰੌਲਾ ਪਾਉਂਣਾ ਸ਼ੁਰੂ ਕੀਤਾ ਤਾਂ ਸੰਗਤ ਇਕੱਠੀ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਹੁਣ ਪੁਲਿਸ ਹਿਰਾਸਤ ਵਿਚ ਹੈ ਪਰੰਤੂ ਇਸ ਘਟਨਾ ਵਿਚ ਪ੍ਰਬੰਧਕਾਂ ਦੀ ਵੀ ਵੱਡੀ ਅਣਗਹਿਲੀ ਹੈ, ਜਿਸ ਕਰਕੇ ਇਨ੍ਹਾਂ ਨੂੰ ਤਲਬ ਕੀਤਾ ਗਿਆ ਹੈ।