- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ। ਉਨ੍ਹਾਂ ਪੰਥਕ ਏਕਤਾ ਦਾ ਸੱਦਾ ਦਿੰਦਿਆਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ। ਉਨ੍ਹਾਂ ਪੰਥਕ ਏਕਤਾ ਦਾ ਸੱਦਾ ਦਿੰਦਿਆਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।
ਭਾਈ ਮੰਡ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਿਸਾਨੀ ਸੰਕਟ, ਪਾਣੀ ਦੀ ਸਮੱਸਿਆ, ਕਰਜ਼ੇ, ਪੰਜਾਬੀ ਬੋਲੀ ’ਤੇ ਹਮਲੇ, ਬੇਰੁਜ਼ਗਾਰੀ ਅਤੇ ਨਸ਼ਿਆਂ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਧੜੇਬੰਦੀ ਅਤੇ ਆਪਸੀ ਫੁੱਟ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਿੱਖ ਸਿਧਾਂਤਾਂ ਅਤੇ ਪੰਥਕ ਮਰਿਆਦਾ ਕਮਜ਼ੋਰ ਹੋਈ ਹੈ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਆਏ ਨਿਘਾਰ ਨੂੰ ਦੂਰ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਦੇਰੀ ਕਾਰਨ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਸਾਰਿਆਂ ਨੂੰ ਇਕ ਨਿਸ਼ਾਨ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ। ਇਸ ਮੌਕੇ ਭਾਈ ਜਰਨੈਲ ਸਿੰਘ ਸਖੀਰਾ ਵੀ ਮੌਜੂਦ ਸਨ।