Amritsar News : ਪੰਜਾਬ ਕਿੰਗਜ਼ ਟੀਮ ਦੀ ਜਿੱਤ ਲਈ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ, ਲੰਗਰ ਹਾਲ 'ਚ ਨਿਭਾਈ ਸੇਵਾ
ਬਾਲੀਵੁੱਡ ਅਦਾਕਾਰਾ ਅਤੇ ਆਈਪੀਐਲ ਟੀਮ ਕਿੰਗਜ਼ ਇਲੈਵਨ ਪੰਜਾਬ ਦੀ ਮਾਲਕ ਪ੍ਰੀਤੀ ਜਿੰਟਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।
Publish Date: Sun, 10 May 2026 06:44 PM (IST)
Updated Date: Sun, 10 May 2026 06:50 PM (IST)
ਅੰਮ੍ਰਿਤਪਾਲ ਸਿੰਘ, ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬਾਲੀਵੁੱਡ ਅਦਾਕਾਰਾ ਅਤੇ ਆਈਪੀਐਲ ਟੀਮ ਕਿੰਗਜ਼ ਇਲੈਵਨ ਪੰਜਾਬ ਦੀ ਮਾਲਕ ਪ੍ਰੀਤੀ ਜਿੰਟਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।
ਪ੍ਰੀਤੀ ਜ਼ਿੰਟਾ ਨੇ ਗੁਰੂ ਘਰ ਵਿਚ ਮੱਥਾ ਟੇਕਣ ਤੋਂ ਬਾਅਦ ਲੰਗਰ ਹਾਲ ਵਿਚ ਜਾ ਕੇ ਸੇਵਾ ਵੀ ਨਿਭਾਈ। ਉਨ੍ਹਾਂ ਨੇ ਸੰਗਤਾਂ ਨੂੰ ਲੰਗਰ ਵਰਤਾਇਆ ਅਤੇ ਸੇਵਾ ਭਾਵਨਾ ਨਾਲ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਦੌਰਾਨ ਕਈ ਸ਼ਰਧਾਲੂਆਂ ਨੇ ਉਨ੍ਹਾਂ ਨਾਲ ਤਸਵੀਰਾਂ ਵੀ ਖਿੱਚਵਾਈਆਂ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰੀਤੀ ਜ਼ਿੰਟਾ ਨੇ ਕਿਹਾ ਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਤਾਂਘ ਹਮੇਸ਼ਾਂ ਮਨ ਵਿਚ ਰਹਿੰਦੀ ਹੈ ਅਤੇ ਜਦੋ ਵੀ ਮੌਕਾ ਮਿਲਦਾ ਹੈ ਤਾਂ ਉਹ ਦਰਸ਼ਨ ਕਰਨ ਜ਼ਰੂਰ ਆਉਂਦੇ ਹਨ। ਉਨ੍ਹਾਂ ਕਿਹਾ ਕਿ 11 ਤਾਰੀਕ ਨੂੰ ਟੀਮ ਦਾ ਅਹਿਮ ਮੈਚ ਹੈ ਅਤੇ ਉਹ ਵਾਹਿਗੁਰੂ ਅੱਗੇ ਪੰਜਾਬ ਦੀ ਜਿੱਤ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਵਾਹਿਗੁਰੂ ਜੀ ਦੀ ਕ੍ਰਿਪਾ ਨਾਲ ਟੀਮ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਸਾਰੇ ਮੈਚ ਜਿੱਤਣ ਦੀ ਕੋਸ਼ਿਸ਼ ਕਰੇਗੀ।