- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜ ਸਭਾ ਸਕੱਤਰੇਤ ਵੱਲੋਂ ਜਾਰੀ ਸੰਸਦੀ ਬੁਲੇਟਿਨ ਵਿਚ ਭਾਜਪਾ ਦੇ ਕੌਮੀ ਮੁੱਖ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਸਦਨ ਅਤੇ ਇਸ ਦੇ ਮੈਂਬਰਾਂ ਦੇ ਵਿਸ਼ੇਸ਼ ਅਧਿਕਾਰਾਂ ਨਾਲ ਜੁੜੇ ਮਾਮਲਿਆਂ ’ਤੇ ਵਿਚਾਰ ਕਰਨ ਵਾਲੀ ਵਿਸ਼ੇਸ਼ ਅਧਿਕਾਰ ਸਥਾਈ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।

ਜਾਸ, ਅੰਮ੍ਰਿਤਸਰ : ਰਾਜ ਸਭਾ ਸਕੱਤਰੇਤ ਵੱਲੋਂ ਜਾਰੀ ਸੰਸਦੀ ਬੁਲੇਟਿਨ ਵਿਚ ਭਾਜਪਾ ਦੇ ਕੌਮੀ ਮੁੱਖ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਸਦਨ ਅਤੇ ਇਸ ਦੇ ਮੈਂਬਰਾਂ ਦੇ ਵਿਸ਼ੇਸ਼ ਅਧਿਕਾਰਾਂ ਨਾਲ ਜੁੜੇ ਮਾਮਲਿਆਂ ’ਤੇ ਵਿਚਾਰ ਕਰਨ ਵਾਲੀ ਵਿਸ਼ੇਸ਼ ਅਧਿਕਾਰ ਸਥਾਈ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਕੁਝ ਹੀ ਸਮੇਂ ਬਾਅਦ ਮਿਲੀ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਨੂੰ ਗ੍ਰਹਿ ਮਾਮਲਿਆਂ ਦੀ ਸਥਾਈ ਕਮੇਟੀ ਅਤੇ ਰੱਖਿਆ ਮੰਤਰਾਲੇ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਵੀ ਬਣਾਇਆ ਜਾ ਚੁੱਕਾ ਹੈ। ਹੁਣ ਵਿਸ਼ੇਸ਼ ਅਧਿਕਾਰ ਸਥਾਈ ਕਮੇਟੀ ਵਿਚ ਸ਼ਾਮਲ ਹੋਣ ਨਾਲ ਉਨ੍ਹਾਂ ਕੋਲ ਸੰਸਦ ਨਾਲ ਜੁੜੀ ਇਕ ਹੋਰ ਅਹਿਮ ਜ਼ਿੰਮੇਵਾਰੀ ਆ ਗਈ ਹੈ। ਚੁੱਘ 2014 ਤੋਂ ਲਗਾਤਾਰ ਭਾਜਪਾ ਦੇ ਕੌਮੀ ਅਹੁਦੇਦਾਰ ਵਜੋਂ ਸੰਗਠਨ ਵਿਚ ਵੱਖ-ਵੱਖ ਅਹਿਮ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਹਨ।
ਇਸ ਵੇਲੇ ਉਹ ਭਾਜਪਾ ਦੇ ਕੌਮੀ ਮੁੱਖ ਦਫ਼ਤਰ ਇੰਚਾਰਜ ਦੇ ਨਾਲ-ਨਾਲ ਗੁਜਰਾਤ ਭਾਜਪਾ ਦੇ ਇੰਚਾਰਜ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ। ਪਾਰਟੀ ਸੰਗਠਨ ਵਿਚ ਲੰਬੇ ਤਜਰਬੇ ਤੋਂ ਬਾਅਦ ਹੁਣ ਚੁੱਘ ਸੰਸਦੀ ਕਮੇਟੀਆਂ ਰਾਹੀਂ ਵਿਧਾਨਕ ਕੰਮਾਂ ਵਿਚ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ। ਵਿਸ਼ੇਸ਼ ਅਧਿਕਾਰ ਸਥਾਈ ਕਮੇਟੀ ਵਿਚ ਉਨ੍ਹਾਂ ਦੀ ਨਿਯੁਕਤੀ ਨਾਲ ਉਨ੍ਹਾਂ ਦੀਆਂ ਸੰਸਦੀ ਜ਼ਿੰਮੇਵਾਰੀਆਂ ਦਾ ਘੇਰਾ ਹੋਰ ਵਧ ਗਿਆ ਹੈ।