
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅੰਤਰਰਾਸ਼ਟਰੀ ਅਟਾਰੀ ਸਰਹੱਦ ’ਤੇ ਸਥਿਤ ਜੇਸੀਪੀ ਵਿਚ ਰੋਜ਼ ਸ਼ਾਮ ਨੂੰ ਭਾਰਤ-ਪਾਕਿਸਤਾਨ ਦਰਮਿਆਨ ਹੋਣ ਵਾਲੀ ਰੀਟਰੀਟ ਸੈਰਾਮਨੀ (ਝੰਡੇ ਦੀ ਰਸਮ) ਦਾ ਸਮਾਂ ਤਬਦੀਲ ਹੋ ਗਿਆ ਹੈ।

ਤਜਿੰਦਰ ਸਿੰਘ, ਪੰਜਾਬੀ ਜਾਗਰਣ, ਅਟਾਰੀ : ਅੰਤਰਰਾਸ਼ਟਰੀ ਅਟਾਰੀ ਸਰਹੱਦ ’ਤੇ ਸਥਿਤ ਜੇਸੀਪੀ ਵਿਚ ਰੋਜ਼ ਸ਼ਾਮ ਨੂੰ ਭਾਰਤ-ਪਾਕਿਸਤਾਨ ਦਰਮਿਆਨ ਹੋਣ ਵਾਲੀ ਰੀਟਰੀਟ ਸੈਰਾਮਨੀ (ਝੰਡੇ ਦੀ ਰਸਮ) ਦਾ ਸਮਾਂ ਤਬਦੀਲ ਹੋ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੌਸਮ ਦੀ ਤਬਦੀਲੀ ਨੂੰ ਦੇਖਦਿਆਂ ਹੋਇਆ ਸੀਮਾ ਸੁਰੱਖਿਆ ਬਲ ਵਲੋਂ ਹੁਣ ਤੋਂ ਰੀਟਰੀਟ ਸੈਰਾਮਨੀ ਦਾ ਸਮਾਂ ਬਦਲ ਕੇ 6 ਤੋਂ 6:30 ਵਜੇ ਤੱਕ ਕਰਨ ਦਾ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰੀਟਰੀਟ ਸੈਰਾਮਨੀ ਦਾ ਸਮਾਂ 6:30 ਤੋਂ 7 ਵਜੇ ਤੱਕ ਦਾ ਹੁੰਦਾ ਸੀ।