- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹੈਰੋਇਨ ਅਤੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ 273 ਗ੍ਰਾਮ ਹੈਰੋਇਨ, ਦੋ ਗਲਾਕ ਪਿਸਤੌਲ, ਦੋ ਮੈਗਜ਼ੀਨ ਅਤੇ ਸੱਤ ਸੌ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹੈਰੋਇਨ ਅਤੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ 273 ਗ੍ਰਾਮ ਹੈਰੋਇਨ, ਦੋ ਗਲਾਕ ਪਿਸਤੌਲ, ਦੋ ਮੈਗਜ਼ੀਨ ਅਤੇ ਸੱਤ ਸੌ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਜਾਰੀ ਹੈ।
ਐੱਸਐੱਸਪੀ ਨੇ ਦੱਸਿਆ ਕਿ ਅਟਾਰੀ ਸੈਕਟਰ ਵਿੱਚ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਸੂਚਨਾ ਮਿਲੀ ਹੈ ਕਿ ਉਕਤ ਇਲਾਕੇ ਵਿੱਚ ਹੈਰੋਇਨ ਅਤੇ ਹਥਿਆਰਾਂ ਦੀ ਸਪਲਾਈ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰ ਕੇ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਪਿੰਡ ਨਿਵਾਸੀ ਅਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਅਤੇ ਅੰਮ੍ਰਿਤਸਰ ਦਿਹਾਤੀ ਸਥਿਤ ਥਾਣਾ ਲੋਪੋਕੇ ਅਧੀਨ ਪੈਂਦੇ ਚਵਿੰਡਾ ਪਿੰਡ ਨਿਵਾਸੀ ਹਰਪ੍ਰਤਾਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 73 ਗ੍ਰਾਮ ਹੈਰੋਇਨ, ਇੱਕ ਗਲਾਕ ਪਿਸਤੌਲ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਗਿਆ।
ਮੁਲਜ਼ਮਾਂ ਖਿਲਾਫ ਥਾਣਾ ਘਰਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦੋਵਾਂ ਦਾ ਪੁਰਾਣਾ ਰਿਕਾਰਡ ਫਰੋਲਣ ਵਿੱਚ ਲੱਗੀ ਹੈ। ਏਐਸਆਈ ਜਸਕਰਨ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਵੇਂ ਮੁਲਜ਼ਮ ਬਾਈਕ 'ਤੇ ਸਵਾਰ ਹੋ ਕੇ ਹੈਰੋਇਨ ਸਪਲਾਈ ਕਰਨ ਜਾ ਰਹੇ ਹਨ।
ਇਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰ ਕੇ ਦੋਵਾਂ ਨੂੰ ਫੜ ਲਿਆ। ਤਲਾਸ਼ੀ ਦੌਰਾਨ ਹੈਰੋਇਨ ਅਤੇ ਪਿਸਤੌਲ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਥਾਣਾ ਰਾਜਾਸਾਂਸੀ ਦੇ ਐਸਆਈ ਤਰਸੇਮ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਜੰਡਿਆਲਾ ਨਿਵਾਸੀ ਆਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਬਾਲੀਆਂ ਪਿੰਡ ਨਿਵਾਸੀ ਜਗਦੇਵ ਸਿੰਘ ਉਰਫ ਜੱਗਾ ਨੂੰ ਘੇਰ ਲਿਆ। ਤਲਾਸ਼ੀ ਲੈਣ 'ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਸੌ ਗ੍ਰਾਮ ਹੈਰੋਇਨ, ਇੱਕ ਚੀਨ ਨਿਰਮਿਤ ਪਿਸਤੌਲ, ਮੈਗਜ਼ੀਨ, ਇੱਕ ਦੇਸੀ ਪਿਸਤੌਲ ਬਰਾਮਦ ਕੀਤਾ।