- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਸੀਬੀ ਨੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਲਖਵਿੰਦਰ ਸਿੰਘ ਨੂੰ ਹੈਰੋਇਨ ਤਸਕਰੀ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ 'ਚੋਂ ਪੰਜ ਕਿਲੋ ਹੈਰੋਇਨ ਬਰਾਮਦ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਐਨਸੀਬੀ ਨੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਲਖਵਿੰਦਰ ਸਿੰਘ ਨੂੰ ਹੈਰੋਇਨ ਤਸਕਰੀ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ 'ਚੋਂ ਪੰਜ ਕਿਲੋ ਹੈਰੋਇਨ ਬਰਾਮਦ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪਤਾ ਲੱਗਾ ਹੈ ਕਿ ਲਖਵਿੰਦਰ ਸਿੰਘ ਥਾਣਾ ਖੇਮਕਰਨ ਦੇ ਪਿੰਡ ਰਾਜੋਕੇ ਦਾ ਸਰਪੰਚ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਮੁਲਜ਼ਮ ਨੂੰ ਪਿਛਲੇ ਛੇ ਮਹੀਨਿਆਂ ਤੋਂ ਟਰੈਕ ਕਰ ਰਹੀ ਸੀ। ਉਸ ਦੀਆਂ ਗਤੀਵਿਧੀਆਂ ਕਾਫੀ ਸ਼ੱਕੀ ਲੱਗ ਰਹੀਆਂ ਸਨ। ਇਸ ਲਈ ਸੂਚਨਾ ਪੱਕੀ ਹੋਣ ਤੇ ਐਨਸੀਬੀ ਨੇ ਉਸ ਨੂੰ ਫੜ ਲਿਆ। ਪਤਾ ਲੱਗਾ ਹੈ ਕਿ ਲਖਵਿੰਦਰ ਸਿੰਘ ਇਕ ਵਿਧਾਇਕ ਦਾ ਕਾਫੀ ਕਰੀਬੀ ਹੈ।
ਇਸ ਨੂੰ ਇਲਾਕੇ ਵਿਚ ਛੋਟਾ ਧੁਨ ਵੀ ਕਿਹਾ ਜਾਂਦਾ ਹੈ। ਦੋਸ਼ ਹੈ ਕਿ ਸਰਪੰਚ ਲਖਵਿੰਦਰ ਸਿੰਘ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਦੇ ਗਿਰੋਹ ਦਾ ਇਕ ਮੈਂਬਰ ਹੈ। ਪੁਲਿਸ ਮੁਲਾਜ਼ਮ ਨੂੰ ਪੰਦਰਾਂ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ ਅਤੇ ਉਹ ਐਂਟੀ ਡਰੋਨ ਵਾਹਨ ਵਿਚ ਡਿਊਟੀ ਕਰ ਰਿਹਾ ਸੀ।
ਐਨਸੀਬੀ ਦੇ ਇਕ ਵੱਡੇ ਅਫਸਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਇਸ ਗਿਰੋਹ ਦੇ ਕੁਝ ਹੋਰ ਮੈਂਬਰਾਂ ਨੂੰ ਹੈਰੋਇਨ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਐਕਟਿਵ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਹੈਰੋਇਨ ਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਕੇ ਕਈ ਤਸਕਰਾਂ ਨੂੰ ਗ੍ਰਿਫਤਾਰ ਕਰ ਰਹੀ ਹੈ।