- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਦੇ ਮਾਮਲੇ ’ਚ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਸੌਂਪਿਆ ਅਤੇ ਖਿਮਾ ਜਾਚਨਾ ਕੀਤੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਦੇ ਮਾਮਲੇ ’ਚ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਸੌਂਪਿਆ ਅਤੇ ਖਿਮਾ ਜਾਚਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਉਨ੍ਹਾਂ ਦੀ ਗਲਤੀ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਆ ਜਾਣ ਵਾਲਾ ਹਰ ਫ਼ੈਸਲਾ ਉਹ ਪ੍ਰਵਾਨ ਕਰਨਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੁੜੈਣ ਨੂੰ 10 ਦਿਨਾਂ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ’ਤੇ ਸ਼੍ਰੋਮਣੀ ਕਮੇਟੀ ਦੀਆਂ ਇਕੱਤਰਤਾਵਾਂ ’ਚ ਹਿੱਸਾ ਲੈਣ ’ਤੇ ਪਾਬੰਦੀ ਵੀ ਲਗਾਈ ਗਈ ਸੀ।
ਪੁੜੈਣ ਨੇ ਕਿਹਾ ਕਿ ਮੁਲਾਕਾਤ ਪਿੱਛੇ ਕੋਈ ਗਲਤ ਭਾਵਨਾ ਨਹੀਂ ਸੀ, ਸਗੋਂ ਉਨ੍ਹਾਂ ਦੀ ਭਾਵਨਾ ਪੰਥ ਪ੍ਰਸਤੀ ਵਾਲੀ ਸੀ। ਉਨ੍ਹਾਂ ਕਿਹਾ ਕਿ ਇਸ ਭੁੱਲ ਲਈ ਉਹ ਖਿਮਾ ਜਾਚਨਾ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਅਵੱਗਿਆ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਤਨਖ਼ਾਹ ਲਾਈ ਜਾਵੇ, ਤਾਂ ਜੋ ਉਹ ਸੁਰਖ਼ਰੂ ਹੋ ਸਕਣ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਪੁੜੈਣ ਵੱਲੋਂ ਦਿੱਤਾ ਸਪਸ਼ਟੀਕਰਨ ਤੇ ਖਿਮਾ ਜਾਚਨਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਵਿਚਾਰਿਆ ਜਾਵੇਗਾ। ਇਸ ਤੋਂ ਬਾਅਦ ਸਿੰਘ ਸਾਹਿਬਾਨ ਵੱਲੋਂ ਫ਼ੈਸਲਾ ਕੀਤਾ ਜਾਵੇਗਾ।