Amritsar News : ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਦਲੇ ਸਕੱਤਰਾਂ ਦੇ ਵਿਭਾਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧ ਨੂੰ ਮੁੱਖ ਰੱਖਦਿਆਂ ਕੁਝ ਸਕੱਤਰਾਂ ਦੇ ਵਿਭਾਗਾਂ ਵਿੱਚ ਤਬਦੀਲੀ ਕੀਤੀ ਹੈ। ਸਕੱਤਰ ਪ੍ਰਤਾਪ ਸਿੰਘ ਪਾਸੋਂ ਗੁਰਦੁਆਰਾ ਸੈਕਸ਼ਨ 85 ਵਿਭਾਗ ਵਾਪਸ ਲੈਂਦਿਆਂ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਆਜ਼ਾਦਾਨਾ ਤੌਰ 'ਤੇ ਗੁਰਦੁਆਰਾ ਸੈਕਸ਼ਨ 85 ਦਾ ਵਿਭਾਗ ਸੌਂਪਿਆ ਹੈ।
Publish Date: Thu, 12 Feb 2026 09:02 PM (IST)
Updated Date: Thu, 12 Feb 2026 09:05 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧ ਨੂੰ ਮੁੱਖ ਰੱਖਦਿਆਂ ਕੁਝ ਸਕੱਤਰਾਂ ਦੇ ਵਿਭਾਗਾਂ ਵਿੱਚ ਤਬਦੀਲੀ ਕੀਤੀ ਹੈ। ਸਕੱਤਰ ਪ੍ਰਤਾਪ ਸਿੰਘ ਪਾਸੋਂ ਗੁਰਦੁਆਰਾ ਸੈਕਸ਼ਨ 85 ਵਿਭਾਗ ਵਾਪਸ ਲੈਂਦਿਆਂ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਆਜ਼ਾਦਾਨਾ ਤੌਰ 'ਤੇ ਗੁਰਦੁਆਰਾ ਸੈਕਸ਼ਨ 85 ਦਾ ਵਿਭਾਗ ਸੌਂਪਿਆ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੂੰ ਧਰਮ ਪ੍ਰਚਾਰ ਕਮੇਟੀ ਵਿਚ ਮੀਤ ਸਕੱਤਰ ਲਗਾਇਆ ਹੈ। ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਗੁਰਦਿਆਲ ਸਿੰਘ ਨੂੰ ਜਸਵਿੰਦਰ ਸਿੰਘ ਜੱਸੀ ਦੀ ਥਾਂ 'ਤੇ ਟਰੱਸਟ ਵਿਭਾਗ, ਵਿਦੇਸ਼ ਵਿਭਾਗ ਤੇ ਵਿਦਿਆ ਵਿਭਾਗ ਸੌਂਪਿਆ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸੈਕਸ਼ਨ 85 ਅਤੇ ਫਲਾਇੰਗ ਵਿਭਾਗ ਦੇ ਇੰਚਾਰਜਾਂ ਨੂੰ ਆਪਸ ਵਿੱਚ ਤਬਦੀਲ ਕੀਤਾ ਹੈ।