- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਦਿਆਂ ਨਸ਼ੀਲੇ ਪਦਾਰਥ ਅਤੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 10 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ ਗਿਆਰਾਂ ਪਿਸਤੌਲ, 11 ਮੈਗਜ਼ੀਨ, 11 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਤੋਂ ਵੱਧ ਆਈਸ ਅਤੇ 52,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਮਾਮਲੇ ਦਰਜ ਕੀਤੇ ਗਏ ਹਨ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਦਿਆਂ ਨਸ਼ੀਲੇ ਪਦਾਰਥ ਅਤੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 10 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ ਗਿਆਰਾਂ ਪਿਸਤੌਲ, 11 ਮੈਗਜ਼ੀਨ, 11 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਤੋਂ ਵੱਧ ਆਈਸ ਅਤੇ 52,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਮਾਮਲੇ ਦਰਜ ਕੀਤੇ ਗਏ ਹਨ।
ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਸੋਮਵਾਰ ਦੁਪਹਿਰ ਨੂੰ ਕੀਤੀ ਗਈ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਜਠੋਲ ਪਿੰਡ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਨੂੰ ਦੋ ਪਿਸਤੌਲ, 15 ਕਾਰਤੂਸ ਅਤੇ 460 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਧਨੋਏ ਕਲਾਂ ਪਿੰਡ ਦੇ ਵਸਨੀਕ ਗੁਰਸਾਹਿਬ ਸਿੰਘ ਅਤੇ ਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੰਜ ਪਿਸਤੌਲ, 8 ਕਿਲੋਗ੍ਰਾਮ 480 ਗ੍ਰਾਮ ਹੈਰੋਇਨ ਅਤੇ 52,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਪਿੰਡ ਖਾਲੜਾ ਦੇ ਵਸਨੀਕ ਗੁਰਕਮਲ ਸਿੰਘ ਅਤੇ ਪਿੰਡ ਬੁਟਾਰੀ ਦੇ ਵਸਨੀਕ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 1 ਕਿਲੋਗ੍ਰਾਮ ਅਤੇ 19 ਗ੍ਰਾਮ ਆਈਸ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਅਜਨਾਲਾ ਥਾਣੇ ਦੀ ਪੁਲਿਸ ਨੇ ਲੱਦੇਹ ਦੇ ਵਸਨੀਕ ਸੰਨੀ, ਲਵਜੀਤ ਸਿੰਘ, ਗੁਰਸੇਵਕ ਸਿੰਘ ਅਤੇ ਸਵਰਾਜ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਪਿਸਤੌਲ ਬਰਾਮਦ ਕੀਤੇ। ਕੱਥੂਨੰਗਲ ਥਾਣੇ ਦੀ ਪੁਲਿਸ ਨੇ ਇਕ ਖਾਲੀ ਪਲਾਟ ਤੋਂ ਦੋ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਤਰਸਿਕਾ ਥਾਣੇ ਦੀ ਪੁਲਿਸ ਨੇ ਤਿਮੋਵਾਲ ਦੇ ਵਸਨੀਕ ਰਵਲਜੀਤ ਸਿੰਘ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ।
1.20 ਕਰੋੜ ਰੁਪਏ ਦੀ ਜਾਇਦਾਦ ਫਰੀਜ਼
ਐਸਐਸਪੀ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਗ੍ਰਿਫ਼ਤਾਰ ਮੁਲਜ਼ਮਾਂ ਦੀ 1.20 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਫਰੀਜ ਕੀਤੀ ਹੈ। 80 ਹੋਰ ਮਾਮਲਿਆਂ ਵਿਚ ਮੁਲਜ਼ਮਾਂ ਦੀ ਜਾਇਦਾਦ ਵੀ ਫਰੀਜ ਕੀਤੀ ਜਾ ਰਹੀ ਹੈ।