- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਦੁਪਹਿਰੇ ਕਸਬਾ ਗੁਰੂ ਕਾ ਬਾਗ ਨੇੜੇ ਹੋਈ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ 'ਚ ਪੇਪਰ ਦੇ ਕੇ ਆ ਰਹੇ 3 ਨੌਜਵਾਨਾਂ ਦੀ ਮੌਤ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ|
ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ, ਅਜਨਾਲਾ : ਅੱਜ ਦੁਪਹਿਰੇ ਕਸਬਾ ਗੁਰੂ ਕਾ ਬਾਗ ਨੇੜੇ ਹੋਈ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ 'ਚ ਪੇਪਰ ਦੇ ਕੇ ਆ ਰਹੇ 3 ਨੌਜਵਾਨਾਂ ਦੀ ਮੌਤ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨ ਜੈਦੀਪ ਸਿੰਘ (15) ਪੁੱਤਰ ਸਾਹਿਬ ਸਿੰਘ ਵਾਸੀ ਮਾਦੋਕੇ ਜੋ ਪੜ੍ਹਾਈ ਲਈ ਆਪਣੇ ਨਾਨਕੇ ਪਿੰਡ ਮੁਹਾਰ ਵਿਖੇ ਰਹਿ ਰਿਹਾ ਸੀ ਆਪਣੇ ਦੋਸਤ ਸਨੀ ਸਿੰਘ (15) ਪੁੱਤਰ ਮੇਜਰ ਸਿੰਘ ਵਾਸੀ ਪਿੰਡ ਜੌਂਸ ਅਤੇ ਦੋ ਹੋਰ ਨੌਜਵਾਨ ਕਿਆਂਮਪੁਰ ਸਕੂਲ ਤੋਂ ਪੇਪਰ ਦੇ ਕੇ ਵਾਪਿਸ ਆ ਰਹੇ ਸਨ ਕਿ ਉਨਾਂ ਦੇ ਮੋਟਰਸਾਈਕਲ ਦੀ ਪਿੰਡ ਸੈਂਸਰਾ ਕਪੱਤਗੜ੍ਹ ਨੇੜੇ ਇੱਕ ਹੋਰ ਮੋਟਰਸਾਈਕਲ ਜਿਸਨੂੰ ਜਸਪਾਲ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਤੇੜਾ ਖੁਰਦ ਚਲਾ ਰਿਹਾ ਸੀ ਨਾਲ ਟੱਕਰ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਕੀ ਜਿਸ ਵਿੱਚ ਜਸਪਾਲ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਬਾਕੀ ਨੌਜਵਾਨਾਂ ਨੂੰ ਜ਼ਖ਼ਮੀ ਹਾਲਤ ਵਿਚ 108 ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ ਜਿਨ੍ਹਾਂ ਵਿੱਚੋਂ ਦੋ ਨੌਜਵਾਨਾਂ ਦੀ ਹਸਪਤਾਲ ਪਹੁੰਚ ਕੇ ਮੌਤ ਹੋ ਗਈ ਅਤੇ 3 ਨੌਜਵਾਨ ਜ਼ੇਰੇ ਇਲਾਜ ਹਨ ਜਿਨ੍ਹਾਂ ਵਿਚੋਂ ਇਕ ਦੀ ਗੰਭੀਰ ਦੱਸੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਜਸਪਾਲ ਸਿੰਘ ਤੇੜਾ ਖੁਰਦ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਜਦ ਕਿ ਹਰਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਤੇੜਾ ਖੁਰਦ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਧਰ ਥਾਣਾ ਝੰਡੇਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।