- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਬਿੰਦਰਾ ਨਾਰਾਇਣ ਨੇ ਕਿਹਾ ਕਿ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਕਰ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਂਦੀ ਪ੍ਰਚਾਰ ਦੀ ਮੁਹਿੰਮ ’ਚ ਸਹਿਯੋਗ ਕਰ ਰਹੇ ਹਾਂ। ਗੁਰਬਾਣੀ ਪ੍ਰਸਾਰਣ ਸਮੇਂ ਕੋਈ ਵੀ ਮਰਿਆਦਾ ਦੀ ਉਲੰਘਣਾ ਨਹੀਂ ਕੀਤੀ ਗਈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ‘ਤੇ ਜੀਟੀਸੀ ਚੈਨਲ ਨੂੰ ਸ਼੍ਰੋਮਣੀ ਕਮੇਟੀ ਨੇ ਕਾਨੂੰਨੀ ਨੋਟਿਸ ਭੇਜਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਜੀਟੀਸੀ ਚੈਨਲ ਨੂੰ ਨੋਟਿਸ ਭੇਜਣ ਦੇ ਮਾਮਲੇ ’ਚ ਚੈਨਲ ਦੇ ਐੱਮਡੀ ਰਾਬਿੰਦਰਾ ਨਾਰਾਇਣ ਨੇ ਫੇਸਬੁੱਕ ’ਤੇ ਪੋਸਟ ਸਾਂਝੀ ਕਰ ਕੇ ਕਿਹਾ ਕਿ ਇਹ ਪ੍ਰਸਾਰਣ ਤਾਂ ਹੁਣ ਸ਼ੁਰੂ ਹੋ ਗਿਆ, ਜਿਸ ਨੂੰ ਰੋਕਿਆ ਨਹੀਂ ਜਾਵੇਗਾ।
ਜੇਕਰ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਨੋਟਿਸ ਪ੍ਰਾਪਤ ਹੋਵੇਗਾ ਤਾਂ ਉਸ ਦਾ ਜਵਾਬ ਦੇ ਦਿੱਤਾ ਜਾਵੇਗਾ। ਰਾਬਿੰਦਰਾ ਨਾਰਾਇਣ ਨੇ ਕਿਹਾ ਕਿ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਕਰ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਂਦੀ ਪ੍ਰਚਾਰ ਦੀ ਮੁਹਿੰਮ ’ਚ ਸਹਿਯੋਗ ਕਰ ਰਹੇ ਹਾਂ। ਗੁਰਬਾਣੀ ਪ੍ਰਸਾਰਣ ਸਮੇਂ ਕੋਈ ਵੀ ਮਰਿਆਦਾ ਦੀ ਉਲੰਘਣਾ ਨਹੀਂ ਕੀਤੀ ਗਈ। ਉਨ੍ਹਾਂ ਨੂੰ 1998 ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਤਜੁਰਬਾ ਹੈ, ਜੇਕਰ ਫਿਰ ਵੀ ਕੋਈ ਇਤਰਾਜ਼ ਹੈ ਤਾਂ ਉਸ ਨੂੰ ਦੂਰ ਕੀਤਾ ਜਾਵੇਗਾ।
ਉਨ੍ਹਾਂ ਗੁਰਬਾਣੀ ਦਾ ਪ੍ਰਸਾਰਣ ਕਰ ਕੇ ਨਾ ਤਾਂ ਮਰਿਆਦਾ ਦੀ ਉਲੰਘਣਾ ਕੀਤੀ ਹੈ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਦਾ ਕੋਈ ਵਿੱਤੀ ਨੁਕਸਾਨ ਕੀਤਾ ਹੈ, ਇਹ ਪ੍ਰਸਾਰਣ ਹੋਰਨਾਂ ਚੈਨਲਾਂ ’ਤੇ ਵੀ ਪ੍ਰਸਾਰਣ ਹੋਣਾ ਚਾਹੀਦਾ ਹੈ। ਕਿਸੇ ਇਕ ਨੂੰ ਇਸ ਦਾ ਕੋਈ ਅਧਿਕਾਰ ਨਹੀਂ ਹੋਣਾ ਚਾਹੀਦਾ।