Amritsar News : ਖੇਤਾਂ ’ਚ ਲੁਕਾ ਕੇ ਰੱਖੇ ਜ਼ਿਆਦਾ ਮਾਰਕ ਸਮਰੱਥਾ ਵਾਲੇ ਦੋ ਹੋਰ ਗ੍ਰਨੇਡ ਬਰਾਮਦ, ISI ਲਈ ਕੰਮ ਕਰਨ ਵਾਲਾ ਹਰਪ੍ਰੀਤ ਸਿੰਘ ਗ੍ਰਿਫ਼ਤਾਰ
ਐਸਪੀ ਆਦਿੱਤਿਆ ਵਾਰੀਅਰ ਅਤੇ ਡੀਐਸਪੀ (ਡੀ) ਜੀਪੀਐਸ ਨਾਗਰਾ ਨੇ ਸੋਮਵਾਰ ਸ਼ਾਮ ਨੂੰ ਆਪਣੇ ਦਫ਼ਤਰ ਵਿਚ ਕੀਤੀ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਤਿੰਨ ਦਿਨ ਪਹਿਲਾਂ ਤਰਨਤਾਰਨ ਦੇ ਪੱਟੀ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ਼ ਰਵੀ ਨੂੰ ਦੋ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
Publish Date: Mon, 06 Oct 2025 07:18 PM (IST)
Updated Date: Mon, 06 Oct 2025 07:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸੋਮਵਾਰ ਦੁਪਹਿਰ ਨੂੰ ਤਰਨਤਾਰਨ ਦੇ ਭਿਖੀਵਿੰਡ ਦੇ ਖੇਤਾਂ ਤੋਂ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐਸਆਈ ਵੱਲੋਂ ਭੇਜੇ ਗਏ ਦੋ ਹੋਰ ਗ੍ਰਨੇਡ ਬਰਾਮਦ ਕੀਤੇ। ਤਿੰਨ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਰਵਿੰਦਰ ਸਿੰਘ ਉਰਫ਼ ਰਵੀ ਉਰਫ਼ ਬਾਟੀ ਵੱਲੋਂ ਦਿੱਤੀ ਗਈ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਉਸ ਦੇ ਦੋਸਤ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਸੁਪਰਡੈਂਟ (ਡੀ) ਆਦਿਿਤਆ ਵਾਰੀਅਰ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਜਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਵਿੰਦਰ ਅਤੇ ਹਰਪ੍ਰੀਤ ਸਿੰਘ ਤੋਂ ਪੁੱਛਗਿੱਛ ਨਾਲ ਵੱਡੇ ਹਥਿਆਰ ਬਰਾਮਦ ਹੋ ਸਕਦੇ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਦੋ ਗ੍ਰਨੇਡ ਪਹਿਲਾਂ ਜ਼ਬਤ ਕੀਤੇ ਗਏ ਚਾਰਾਂ ਨਾਲੋਂ ਜ਼ਿਆਦਾ ਨੁਕਸਾਨਦੇਹ ਹਨ।
ਐਸਪੀ ਆਦਿੱਤਿਆ ਵਾਰੀਅਰ ਅਤੇ ਡੀਐਸਪੀ (ਡੀ) ਜੀਪੀਐਸ ਨਾਗਰਾ ਨੇ ਸੋਮਵਾਰ ਸ਼ਾਮ ਨੂੰ ਆਪਣੇ ਦਫ਼ਤਰ ਵਿਚ ਕੀਤੀ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਤਿੰਨ ਦਿਨ ਪਹਿਲਾਂ ਤਰਨਤਾਰਨ ਦੇ ਪੱਟੀ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ਼ ਰਵੀ ਨੂੰ ਦੋ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਨੇ ਆਪਣੇ ਦੋਸਤ ਭਿੱਖੀਵਿੰਡ ਥਾਣਾ ਚੀਲਾ ਕਲੋਨੀ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਉਰਫ਼ ਹੈਪੀ ਉਰਫ਼ ਮਿਲਖਾ ਨਾਲ ਦੋ ਹੋਰ ਗ੍ਰਨੇਡ ਲੁਕਾਏ ਸਨ। ਇਸ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ। ਹੈਪੀ ਦੀ ਨਿਸ਼ਾਨਦੇਹੀ 'ਤੇ ਦੋਵੇਂ ਗ੍ਰਨੇਡ ਨੇੜਲੇ ਖੇਤਾਂ ਵਿੱਚੋਂ ਬਰਾਮਦ ਕੀਤੇ ਗਏ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਿਛਲੇ ਹਫ਼ਤੇ ਕੁੱਲ ਛੇ ਗ੍ਰਨੇਡ ਬਰਾਮਦ ਕੀਤੇ ਹਨ।