- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨ੍ਹਾਂ ਦੋਵਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਉਹ ਪਿਛਲੇ ਕਰੀਬ 3 ਸਾਲ ਤੋ ਨਸ਼ੇ ਦਾ ਸੇਵਨ ਕਰਦੇ ਸਨ। ਕਈ ਵਾਰ ਉਨ੍ਹਾਂ ਨੂੰ ਨਸ਼ੇ ਕਰਨ ਤੋਂ ਹਟਾਇਆ ਵੀ ਗਿਆ, ਪਰ ਉਹ ਨਹੀਂ ਹਟੇ ਅਤੇ ਆਖਰਕਾਰ ਉਹ ਆਪਣੀ ਜੀਵਨ ਲੀਲਾ ਖਤਮ ਕਰ ਗਏ।

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ: ਮਜੀਠਾ ਹਲਕੇ ਦੇ ਪਿੰਡ ਨਾਗ ਕਲਾਂ ਵਿਖੇ ਦੋ ਨੌਜਵਾਨਾਂ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦੀ ਖ਼ਬਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨੌਜਵਾਨ ਕਰਨ ਮਸੀਹ ਉਮਰ ਕਰੀਬ 22 ਸਾਲ ਹੈ ਅਤੇ ਦੂਜਾ ਸੋਨੀ ਉਮਰ ਕਰੀਬ 24 ਸਾਲ ਦੱਸੀ ਜਾਂਦੀ ਹੈ ਜੋ ਪਿਛਲੇ ਲਮੇਂ ਸਮੇ ਤੋਂ ਹੀ ਨਸ਼ੇ ਕਰਨ ਦੇ ਆਦੀ ਸਨ, ਜਿਨ੍ਹਾਂ ਦੀ ਅੱਜ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਣ ਮੌਤ ਹੋ ਗਈ।
ਇਨ੍ਹਾਂ ਦੋਵਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਉਹ ਪਿਛਲੇ ਕਰੀਬ 3 ਸਾਲ ਤੋ ਨਸ਼ੇ ਦਾ ਸੇਵਨ ਕਰਦੇ ਸਨ। ਕਈ ਵਾਰ ਉਨ੍ਹਾਂ ਨੂੰ ਨਸ਼ੇ ਕਰਨ ਤੋਂ ਹਟਾਇਆ ਵੀ ਗਿਆ, ਪਰ ਉਹ ਨਹੀਂ ਹਟੇ ਅਤੇ ਆਖਰਕਾਰ ਉਹ ਆਪਣੀ ਜੀਵਨ ਲੀਲਾ ਖਤਮ ਕਰ ਗਏ। ਸਥਾਨਕ ਪੁਲਿਸ ਵੱਲੋ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਹੈ। ਮਜੀਠਾ ਪੁਲਿਸ ਥਾਣੇ ਦੇ ਐੱਸਐੱਚਓ ਨਰੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਘਟਨਾ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਅਤੇ ਉਹ ਖੁਦ ਜਾਂਚ ਕਰਵਾਉਣਗੇ।