- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਅਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਕੀਤੀ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਅਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਕੀਤੀ।
ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਅੰਮ੍ਰਿਤਸਰ ਦੀ ਪ੍ਰਧਾਨ ਰਜਨੀ ਸ਼ਰਮਾ, ਪੰਜਾਬ ਮਹਿਲਾ ਕਾਂਗਰਸ ਦੀ ਉਪ ਪ੍ਰਧਾਨ ਰੀਆ ਗਿੱਲ ਅਤੇ ਵੱਡੀ ਗਿਣਤੀ ਵਿਚ ਪਹੁੰਚੀਆਂ ਮਹਿਲਾ ਕਾਂਗਰਸ ਆਗੂਆਂ ਅਤੇ ਵਰਕਰਾਂ ਵੱਲੋਂ ਬਲਜੀਤ ਕੌਰ ਦਾ ਜ਼ੋਰਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਬਲਜੀਤ ਕੌਰ ਨੇ ਕਿਹਾ ਕਿ ਉਹ ਪੰਜਾਬ ਦੀਆਂ ਮਹਿਲਾਵਾਂ ਦੇ ਹੱਕਾਂ, ਸਸ਼ਕਤੀਕਰਨ ਅਤੇ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਇਸ ਨਵੀਂ ਜ਼ਿੰਮੇਵਾਰੀ ਦੀ ਸ਼ੁਰੂਆਤ ਕਰਨਾ ਉਨ੍ਹਾਂ ਲਈ ਬਹੁਤ ਹੀ ਸੌਭਾਗ ਦੀ ਗੱਲ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਬਲਜੀਤ ਕੌਰ ਨੇ ਅੰਮ੍ਰਿਤਸਰ ਵਿਖੇ ਆਯੋਜਿਤ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸੰਗਠਨਾਤਮਕ ਪ੍ਰੋਗਰਾਮਾਂ ਵਿਚ ਵੀ ਸ਼ਿਰਕਤ ਕੀਤੀ ਅਤੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ।
ਮਹਿਲਾ ਕਾਂਗਰਸ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਮਹਿਲਾ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਸੰਗਠਨ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਵੇਗੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਰਹੇ।