Amritsar News : ਯੂਟਿਊਬ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਨ 'ਤੇ ਹਫਤੇ ਲਈ ਲਾਈ ਰੋਕ, SGPC ਨੇ ਕੀਤਾ ਇਹ ਬਦਲਵਾਂ ਪ੍ਰਬੰਧ
ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 31 ਅਕਤੂਬਰ 2025 ਨੂੰ ਪਾਈ ਗਈ ਸਬੰਧਤ ਵੀਡੀਓ ਵਿੱਚ ਸਿੱਖ ਪ੍ਰਚਾਰਕ ਵੱਲੋਂ ਵਿਚਾਰ ਰੱਖਦਿਆਂ ਕੁਝ ਪ੍ਰਗਟਾਵੇ ਕੀਤੇ ਗਏ ਸਨ, ਜੋ 1984 ਵਿੱਚ ਵਾਪਰੀਆਂ ਘਟਨਾਵਾਂ ਨਾਲ ਸਬੰਧਤ ਸਿੱਖ ਇਤਿਹਾਸ ਦਾ ਹਿੱਸਾ ਹਨ।
Publish Date: Wed, 19 Nov 2025 08:33 PM (IST)
Updated Date: Wed, 19 Nov 2025 08:37 PM (IST)
ਪੰਜਾਬੀ ਜਾਗਰਣ ਟੀਮ, ਅੰਮ੍ਰਿਤਸਰ : ਯੂਟਿਊਬ ਵੱਲੋਂ 19 ਨਵੰਬਰ ਨੂੰ ਸੰਧਿਆ ਵੇਲੇ ਚੱਲਦੇ ਰਹਿਰਾਸ ਸਾਹਿਬ ਦੇ ਪਾਠ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਵਾਲੇ ਅਧਿਕਾਰਤ ਯੂਟਿਊਬ ਚੈਨਲ "SGPC, Sri Amritsar" @SGPCSriAmritsar ਉੱਤੇ ਇੱਕ ਪਹਿਲਾਂ ਪਾਈ ਵੀਡੀਓ ਵਿਰੁੱਧ ਆਪਣੀ ਨੀਤੀ ਤਹਿਤ ਕਾਰਵਾਈ ਕਰਦਿਆਂ ਚੈਨਲ ਦੀ ਗਤੀਵਿਧੀ ਨੂੰ ਇੱਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 31 ਅਕਤੂਬਰ 2025 ਨੂੰ ਪਾਈ ਗਈ ਸਬੰਧਤ ਵੀਡੀਓ ਵਿੱਚ ਸਿੱਖ ਪ੍ਰਚਾਰਕ ਵੱਲੋਂ ਵਿਚਾਰ ਰੱਖਦਿਆਂ ਕੁਝ ਪ੍ਰਗਟਾਵੇ ਕੀਤੇ ਗਏ ਸਨ, ਜੋ 1984 ਵਿੱਚ ਵਾਪਰੀਆਂ ਘਟਨਾਵਾਂ ਨਾਲ ਸਬੰਧਤ ਸਿੱਖ ਇਤਿਹਾਸ ਦਾ ਹਿੱਸਾ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਉੱਤੇ ਆਪਣਾ ਸਿੱਖ ਪੱਖ ਯੂਟਿਊਬ ਨਾਲ ਸਾਂਝਾ ਕਰ ਰਹੀ ਹੈ ਪਰੰਤੂ ਜਦੋਂ ਤੱਕ ਇਹ ਮਾਮਲਾ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਸੰਗਤ ਨੂੰ ਅਪੀਲ ਹੈ ਕਿ ਯੂਟਿਊਬ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਗੁਰਬਾਣੀ ਕੀਰਤਨ ਪ੍ਰਸਾਰਣ ਨਾਲ ਜੁੜਨ ਲਈ ਸ਼੍ਰੋਮਣੀ ਕਮੇਟੀ ਦੇ ਦੂਸਰੇ ਅਧਿਕਾਰਤ ਚੈਨਲ https://youtube.com/@officialsgpc ਨਾਲ ਜੁੜਿਆ ਜਾਵੇ।