ਅੰਮ੍ਰਿਤਸਰ ਪੁਲਿਸ ਨੇ ਡਰੱਗ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 7 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਗ੍ਰਿਫ਼ਤਾਰ
ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7,050 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
Publish Date: Tue, 21 Apr 2026 02:50 PM (IST)
Updated Date: Tue, 21 Apr 2026 02:56 PM (IST)
ਸਟਾਫ ਰਿਪੋਰਟਰ, ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7,050 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਨਿਰਦੇਸ਼ਾਂ 'ਤੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਇਹ ਨੈੱਟਵਰਕ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਕੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਿਹਾ ਸੀ, ਜਿਸ ਨਾਲ ਨਸ਼ਿਆਂ ਦੀ ਸਮੱਸਿਆ ਵਧ ਰਹੀ ਹੈ।