- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸੇ ਕੜੀ ਤਹਿਤ ਅੱਜ ਗੁਜਰਪੁਰਾ ਇਲਾਕੇ ਵਿੱਚ ਪੁਲਿਸ ਵੱਲੋਂ CASO (Cordon and Search Operation) ਚਲਾਇਆ ਗਿਆ। ਇਹ ਆਪਰੇਸ਼ਨ ਸਵੇਰੇ ਕਰੀਬ 5 ਵਜੇ ਤੋਂ ਸ਼ੁਰੂ ਕੀਤਾ ਗਿਆ, ਜਿਸ ਦੌਰਾਨ ਇਲਾਕੇ ਵਿੱਚ ਵਿਆਪਕ ਪੱਧਰ ’ਤੇ ਚੈਕਿੰਗ ਕੀਤੀ ਗਈ।

ਪੰਜਾਬੀ ਜਾਗਰਣ, ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅਤੇ ਮਾਨਯੋਗ ਡੀ.ਜੀ.ਪੀ. ਪੰਜਾਬ ਅਤੇ ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਲਗਾਤਾਰ ਵਿਸ਼ੇਸ਼ ਚੈਕਿੰਗ ਅਤੇ ਸਰਚ ਆਪਰੇਸ਼ਨ ਕੀਤੇ ਜਾ ਰਹੇ ਹਨ।
ਇਸੇ ਕੜੀ ਤਹਿਤ ਅੱਜ ਗੁਜਰਪੁਰਾ ਇਲਾਕੇ ਵਿੱਚ ਪੁਲਿਸ ਵੱਲੋਂ CASO (Cordon and Search Operation) ਚਲਾਇਆ ਗਿਆ। ਇਹ ਆਪਰੇਸ਼ਨ ਸਵੇਰੇ ਕਰੀਬ 5 ਵਜੇ ਤੋਂ ਸ਼ੁਰੂ ਕੀਤਾ ਗਿਆ, ਜਿਸ ਦੌਰਾਨ ਇਲਾਕੇ ਵਿੱਚ ਵਿਆਪਕ ਪੱਧਰ ’ਤੇ ਚੈਕਿੰਗ ਕੀਤੀ ਗਈ।
ਇਸ ਸਬੰਧੀ ਸ੍ਰੀ ਆਕਰਸ਼ੀ ਜੈਨ, ਆਈ.ਪੀ.ਐਸ., ਡੀ.ਸੀ.ਪੀ. ਸਥਾਨਕ, ਅੰਮ੍ਰਿਤਸਰ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਹੁਣ ਤੱਕ ਪੁਲਿਸ ਨੂੰ ਮਹੱਤਵਪੂਰਨ ਸਫਲਤਾ ਹਾਸਲ ਹੋਈ ਹੈ ਅਤੇ ਨਸ਼ਿਆਂ ਨਾਲ ਸਬੰਧਤ 02 ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਿਰਫ਼ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਦੀ ਹੀ ਜਾਂਚ ਨਹੀਂ ਕੀਤੀ ਜਾ ਰਹੀ, ਸਗੋਂ ਪ੍ਰੀਵੈਂਟਿਵ ਐਕਸ਼ਨ ਦੇ ਤਹਿਤ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਵੈਰੀਫਿਕੇਸ਼ਨ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਪਰਾਧਿਕ ਵਾਰਦਾਤਾਂ ਵਿੱਚ ਵਰਤੇ ਜਾਣ ਦੀ ਸੰਭਾਵਨਾ ਵਾਲੇ ਸ਼ੱਕੀ ਵਾਹਨਾਂ ਦੀ ਵੀ ਬਾਰੀਕੀ ਨਾਲ ਚੈਕਿੰਗ ਅਤੇ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ।
ਡੀ.ਸੀ.ਪੀ. ਸਥਾਨਕ ਨੇ ਕਿਹਾ ਕਿ ਪੁਲਿਸ ਵੱਲੋਂ ਸ਼ੱਕੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿੱਥੇ ਵੀ ਕੋਈ ਵਿਅਕਤੀ ਜਾਂ ਵਾਹਨ ਕਾਨੂੰਨ-ਵਿਰੁੱਧ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਨਸ਼ਿਆਂ ਦੀ ਸਪਲਾਈ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਪੁਲਿਸ ਵੱਲੋਂ ਅਜਿਹੇ CASO, ਸਰਚ ਅਤੇ ਚੈਕਿੰਗ ਆਪਰੇਸ਼ਨ ਅੱਗੇ ਵੀ ਲਗਾਤਾਰ ਜਾਰੀ ਰੱਖੇ ਜਾਣਗੇ।