- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏ.ਐਸ.ਆਈ. ਗੁਰਪ੍ਰੀਤ ਸਿੰਘ, ਚੌਕੀ ਅੰਨਗੜ੍ਹ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ। ਇਸ ਉਪਰੰਤ ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਅਤੇ ਸਿਹਤ ਵਿਭਾਗ ਦੀ ਟੀਮ ਨਾਲ ਤੁਰੰਤ ਰੇਡ ਕਰਕੇ ਮੌਕੇ ਤੋਂ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਅੰਮ੍ਰਿਤਸਰ ਥਾਣਾ ਗੇਟ ਹਕੀਮਾਂ ਦੀ ਪੁਲਿਸ ਵੱਲੋਂ ਮਿਲੀ ਪੁਖਤਾ ਇਤਲਾਹ ਤੇ ਕੁਲਦੀਪ ਸਿੰਘ ਉਰਫ਼ ਚੌਹਾਨ ਅਤੇ ਉਸਦਾ ਲੜਕਾ ਲਵ, ਵਾਸੀ ਗਲੀ ਨੰਬਰ 3, ਅੰਨਗੜ੍ਹ, ਨੇ ਆਪਣੇ ਘਰ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਨਸ਼ਾ ਛੁਡਾਊ ਕੇਂਦਰ ਚਲਾ ਰੱਖਿਆ ਹੈ। ਇਤਲਾਹ ਅਨੁਸਾਰ ਉਕਤ ਕੇਂਦਰ ਵਿਚ ਕਰੀਬ 43 ਵਿਅਕਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਬੰਦ ਕਰਕੇ ਰੱਖਿਆ ਗਿਆ ਸੀ, ਜਦਕਿ ਉੱਥੇ ਕਿਸੇ ਵੀ ਤਰ੍ਹਾਂ ਦੀ ਲੋੜੀਂਦੀ ਮੈਡੀਕਲ ਸਹੂਲਤ ਉਪਲਬਧ ਨਹੀਂ ਸੀ। ਇਸ ਗੈਰ-ਕਾਨੂੰਨੀ ਗਤੀਵਿਧੀ ਵਿਚ ਸਿਮਰਨਜੀਤ ਸਿੰਘ, ਜਸ਼ਪਾਲ ਸਿੰਘ, ਅਮਨਦੀਪ ਸਿੰਘ, ਸ਼ਮਸ਼ੇਰ ਸਿੰਘ ਅਤੇ ਕਰਮਜੀਤ ਸਿੰਘ ਉਰਫ਼ ਬੌਬੀ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਤਨਖ਼ਾਹ 'ਤੇ ਰੱਖ ਕੇ ਕੇਂਦਰ ਚਲਾਇਆ ਜਾ ਰਿਹਾ ਸੀ।
ਇਸ ਸੂਚਨਾ ਦੇ ਆਧਾਰ 'ਤੇ ਏ.ਐਸ.ਆਈ. ਗੁਰਪ੍ਰੀਤ ਸਿੰਘ, ਚੌਕੀ ਅੰਨਗੜ੍ਹ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ।
ਇਸ ਉਪਰੰਤ ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਅਤੇ ਸਿਹਤ ਵਿਭਾਗ ਦੀ ਟੀਮ ਨਾਲ ਤੁਰੰਤ ਰੇਡ ਕਰਕੇ ਮੌਕੇ ਤੋਂ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਉੱਥੇ ਮੌਜੂਦ 43 ਵਿਅਕਤੀਆਂ ਨੂੰ ਸੁਰੱਖਿਅਤ ਰੈਸਕਿਊ ਕਰਕੇ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਸਵਾਮੀ ਵਿਵੇਕਾਨੰਦ ਡੀ-ਐਡਿਕਸ਼ਨ ਸੈਂਟਰ, ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ।
ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਇਸ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਨਾਲ ਸਬੰਧਤ ਹੋਰ ਤੱਥਾਂ ਦੀ ਜਾਂਚ ਜਾਰੀ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ
1. ਕੁਲਦੀਪ ਸਿੰਘ ਉਰਫ਼ ਚੌਹਾਨ ਪੁੱਤਰ ਪਿਆਰਾ ਸਿੰਘ, ਵਾਸੀ ਗਲੀ ਨੰਬਰ 03, ਅੰਨਗੜ੍ਹ।
2. ਸਿਮਰਨਜੀਤ ਸਿੰਘ ਪੁੱਤਰ ਜੋਗਾ ਸਿੰਘ, ਵਾਸੀ ਪਿੰਡ ਪੋਰੇਸ਼ਾਹ, ਜ਼ਿਲ੍ਹਾ ਗੁਰਦਾਸਪੁਰ।
3. ਜਸ਼ਪਾਲ ਸਿੰਘ ਪੁੱਤਰ ਰਣਜੀਤ ਸਿੰਘ, ਵਾਸੀ ਨੰਗਲੀ ਭੱਠਾ, ਫਤਿਹਗੜ੍ਹ ਚੂੜੀਆਂ ਰੋਡ, ਅੰਮ੍ਰਿਤਸਰ। (ਪੁਰਾਣਾ ਮਾਮਲਾ: ਮੁਕੱਦਮਾ ਨੰਬਰ 134/2022, ਧਾਰਾ 21 ਐਨ.ਡੀ.ਪੀ.ਐੱਸ. ਐਕਟ, ਥਾਣਾ ਮਜੀਠਾ)।
4. ਅਮਨਦੀਪ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਵਾਸੀ ਗੁਰੂ ਰਾਮਦਾਸ ਨਗਰ, ਗਿਲਵਾਲੀ ਗੇਟ, ਅੰਮ੍ਰਿਤਸਰ।
5. ਸ਼ਮਸ਼ੇਰ ਸਿੰਘ ਪੁੱਤਰ ਦਲਬੀਰ ਸਿੰਘ, ਵਾਸੀ ਛਿੱਡਣ ਪਿੰਡ, ਥਾਣਾ ਲੋਪੋਕੇ, ਅੰਮ੍ਰਿਤਸਰ।
6. ਕਰਮਜੀਤ ਸਿੰਘ ਉਰਫ਼ ਬੌਬੀ ਪੁੱਤਰ ਹਰਜੀਤ ਸਿੰਘ, ਵਾਸੀ ਗਲੀ ਨੰਬਰ 03, ਅੰਨਗੜ੍ਹ। (ਪੁਰਾਣਾ ਮਾਮਲਾ: ਮੁਕੱਦਮਾ ਨੰਬਰ 115/2014, ਧਾਰਾਵਾਂ 22, 61, 85 ਐਨ.ਡੀ.ਪੀ.ਐੱਸ. ਐਕਟ, ਥਾਣਾ ਗੇਟ ਹਕੀਮਾਂ)।