- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Amritsar Crime : ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਚਾਰ ਨੈੱਟਵਰਕਾਂ ਦਾ ਪਰਦਾਫਾਸ਼ ਕਰ ਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 9 ਗੈਰ-ਕਾਨੂੰਨੀ ਪਿਸਤੌਲ, 1.313 ਕਿਲੋਗ੍ਰਾਮ ਹੈਰੋਇਨ, ₹60,000 ਡਰੱਗ ਮਨੀ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ।