- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮੋਡਿਊਲ ਦਾ ਪਰਦਾਫਾਸ਼ ਕਰਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮੋਡਿਊਲ ਦਾ ਪਰਦਾਫਾਸ਼ ਕਰਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਦੇ ਕਬਜ਼ੇ ਵਿੱਚੋਂ 5 ਅਤਿ-ਆਧੁਨਿਕ ਪਿਸਤੌਲ, 2.015 ਕਿੱਲੋ ਹੈਰੋਇਨ ਅਤੇ ₹5 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਜਲਮ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤੋਂ ਤਸਕਰੀ ਵਿੱਚ ਸ਼ਾਮਲ ਸਨ। ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ।