- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 37 ਅਪਰਾਧਿਕ ਮਾਮਲੇ ਦਰਜ ਹਨ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਹ ਜੇਲ੍ਹ ਦੇ ਅੰਦਰੋਂ ਹੀ ਆਪਣੇ ਸਾਥੀਆਂ ਅਤੇ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਬਣਾਈ ਰੱਖਦਾ ਸੀ।

ਪੱਤਰ ਪ੍ਰੇਰਕ, ਅੰਮ੍ਰਿਤਸਰ : ਸੈਟੇਲਾਈਟ ਨਾਲ ਜੁੜੇ ਡਰੋਨਾਂ ਰਾਹੀਂ ਸਰਹੱਦ ਪਾਰੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾਉਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਖਤਰਨਾਕ ਤਸਕਰ ਸੁਖਮੀਤ ਪਾਲ ਸਿੰਘ ਉਰਫ਼ ਸੁੱਖ ਭਿਖਾਰੀਵਾਲ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਦੇ ਹੁਕਮਾਂ ਅਨੁਸਾਰ ਉਸ ਨੂੰ ਬਖਤਰਬੰਦ ਗੱਡੀ ਰਾਹੀਂ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ।
ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 37 ਅਪਰਾਧਿਕ ਮਾਮਲੇ ਦਰਜ ਹਨ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਹ ਜੇਲ੍ਹ ਦੇ ਅੰਦਰੋਂ ਹੀ ਆਪਣੇ ਸਾਥੀਆਂ ਅਤੇ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਬਣਾਈ ਰੱਖਦਾ ਸੀ। ਘਰਿੰਡਾ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹਰਵੰਤ ਸਿੰਘ ਉਰਫ਼ ਹੈਰੀ ਤੋਂ ਪੁੱਛਗਿੱਛ ਮਗਰੋਂ ਸੁਖਮੀਤ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਸੀ।
ਪੁਲਿਸ ਸੂਤਰਾਂ ਅਨੁਸਾਰ ਪੁੱਛਗਿੱਛ ਵਿੱਚ ਸੁਖਮੀਤ ਨੇ ਕਬੂਲਿਆ ਕਿ ਉਸ ਦਾ ਨੈੱਟਵਰਕ ਪਾਕਿਸਤਾਨੀ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਪਿਛਲੇ ਕੁਝ ਮਹੀਨਿਆਂ ਦੌਰਾਨ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਸਰਹੱਦੀ ਖੇਤਰਾਂ ਵਿੱਚ ਸੈਟੇਲਾਈਟ-ਲਿੰਕਡ ਡਰੋਨਾਂ ਰਾਹੀਂ ਹਥਿਆਰ, ਵਿਸਫੋਟਕ ਅਤੇ ਹੈਰੋਇਨ ਦੀਆਂ ਖੇਪਾਂ ਸੁੱਟੀਆਂ ਜਾ ਰਹੀਆਂ ਸਨ, ਜਿਨ੍ਹਾਂ ਨੂੰ ਉਸ ਦੇ ਸਾਥੀ ਚੁੱਕ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਂਦੇ ਸਨ।
ਮੋਬਾਈਲ ਫੋਨਾਂ ਨੇ ਖੋਲ੍ਹੇ ਭੇਦ
ਜਾਂਚ ਦੌਰਾਨ ਹਰਵੰਤ ਹੈਰੀ ਅਤੇ ਸੁਖਮੀਤ ਦੇ ਕਬਜ਼ੇ ਵਿੱਚੋਂ ਮਿਲੇ ਮੋਬਾਈਲ ਫੋਨਾਂ ਤੋਂ ਕਈ ਅਹਿਮ ਜਾਣਕਾਰੀਆਂ ਮਿਲੀਆਂ ਹਨ। ਪੁਲਿਸ ਅਨੁਸਾਰ ਸੈਟੇਲਾਈਟ-ਲਿੰਕਡ ਡਰੋਨ ਰਾਹੀਂ ਪਹਿਲਾਂ ਵੀ ਹਥਿਆਰਾਂ ਅਤੇ ਹੈਰੋਇਨ ਦੀਆਂ ਵੱਡੀਆਂ ਖੇਪਾਂ ਭਾਰਤੀ ਖੇਤਰ ਵਿੱਚ ਸੁੱਟੀਆਂ ਗਈਆਂ ਸਨ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਬੀਐੱਸਐੱਫ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਇਸ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।