
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਅਤੇ ਹਲਕਾ ਰਾਜਾਸਾਂਸੀ ਦੇ ਮੀਡੀਆ ਇੰਚਾਰਜ ਕ੍ਰਿਸ਼ਨ ਕੁਮਾਰ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕਰ ਲਈ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਅਤੇ ਹਲਕਾ ਰਾਜਾਸਾਂਸੀ ਦੇ ਮੀਡੀਆ ਇੰਚਾਰਜ ਕ੍ਰਿਸ਼ਨ ਕੁਮਾਰ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕਰ ਲਈ ਹੈ। ਬਲਜਿੰਦਰ ਸਿੰਘ ਥਾਂਦੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਦੀ ਅਗਵਾਈ ਹੇਠ ਉਪਰੋਕਤਾਂ ਤੋਂ ਇਲਾਵਾ ਹਲਕਾ ਅਟਾਰੀ ਤੋਂ ਝਿਰਮਲ ਸਿੰਘ ਭੰਡਿਆਰ ਨੇ ਵੀ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ।
ਤਰਸੇਮ ਸਿੰਘ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆ ਕਿਹਾ ਕਿ ਪੰਥ, ਪੰਜਾਬ ਦੇ ਹਿੱਤਾਂ, ਪੰਜਾਬ ਦੀ ਹੋਂਦ ਅਤੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਹਰ ਪੰਜਾਬ-ਹਿਤੈਸ਼ੀ ਵਿਅਕਤੀ ਦਾ ਸਵਾਗਤ ਹੈ। ਇਸ ਮੌਕੇ ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਗੁਰਵਿੰਦਰ ਸਿੰਘ ਝੰਡੇਰ, ਸਵਿੰਦਰ ਸਿੰਘ ਸਾਂਘਣਾ, ਪ੍ਰਗਟ ਸਿੰਘ ਮਾਹਲ, ਭਾਈ ਜਸਕਰਨ ਸਿੰਘ ਲੋਪੋਕੇ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਪਰਮਜੀਤ ਸਿੰਘ ਵਣੀਏਕੇ, ਹਰਕਮਲਪ੍ਰੀਤ ਸਿੰਘ, ਦਲਜੀਤ ਸਿੰਘ ਪੱਧਰੀ, ਪ੍ਰਿਤਪਾਲ ਸਿੰਘ ਮੀਰਾਂਕੋਟ, ਬਾਬਾ ਕੁਲਵੰਤ ਸਿੰਘ ਆਦਿ ਮੌਜੂਦ ਸਨ।